09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ ਵਿਖੇ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ | ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਵਿੰਗ ਸਮੇਤ ਸ਼ਹਿਰ ਦੀਆਂ ਸਮੂਹ ਸੰਗਤਾਂ ਤੇ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਅਮਨਦੀਪ ਕੌਰ ਧਾਲੀਵਾਲ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ | ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਅੱਜ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਢਾਡੀ ਸਿੰਘ ਗੁਰਮੇਜ ਸਿੰਘ ਬੀ. ਏ., ਕਥਾਵਾਚਕ ਗੁਰਮੁਖ ਸਿੰਘ ਅਤੇ ਰਾਗੀ ਭਾਈ ਰਾਜਪਾਲ ਸਿੰਘ ਰੰਧਾਵਾ ਦੇ ਜਥੇ ਵਲੋਂ ਆਈਆਂ ਸੰਗਤਾਂ ਨੂੰ ਸੂਰਬੀਰ ਯੋਧਿਆਂ ਦੀਆਂ ਵਾਰਾਂ, ਕਥਾ ਵਿਚਾਰਾਂ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ | ਸਮਾਗਮ ਵਿਚ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਵਾਦ ਦਿੱਤੀ | ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਅਮਨਦੀਪ ਕੌਰ ਧਾਲੀਵਾਲ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਸਮੇਤ ਆਏ ਜਥੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਮੀਤ ਪ੍ਰਧਾਨ ਕੁਲਦੀਪ ਸਿੰਘ ਨਿੱਝਰ, ਅਮਰੀਕ ਸਿੰਘ ਬਿਜਲੀ ਵਾਲੇ, ਗੁਰਿੰਦਰਬੀਰ ਸਿੰਘ ਮਾਹਲ, ਹੀਰਾ ਸਿੰਘ ਸੱਫੇਵਾਲੀਆ, ਖਜਾਨਚੀ ਜਸਬੀਰ ਸਿੰਘ, ਕੇਵਲ ਸਿੰਘ ਬਾਠ, ਹਰਜੀਤ ਸਿੰਘ ਅਲੀਵਾਲ, ਬਲਵਿੰਦਰ ਸਿੰਘ, ਹਰਪਾਲ ਸਿੰਘ, ਸਤਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਪੀਤਾ, ਗੁਰਭੇਜ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਪ੍ਰੀਤਇੰਦਰਜੀਤ ਸਿੰਘ ਬੈਂਸ ਵਲੋਂ ਮੈਡਮ ਕੁਲਜੀਤ ਕੌਰ ਬਾਜਵਾ ਨੂੰ ਬੈਸਟ ਟੀਚਰ ਵਜੋਂ ਕੀਤਾ ਸਨਮਾਨਿਤ... ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਢਾਹ ਲਾਉਣ ਵਾਲੇ ਵਿਰੋਧੀਆਂ ਦੀਆਂ ਚਾਲਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ-ਗਗਨਦੀਪ ਭਕਨਾ <br/>
Ad Position 24