ਜੰਡਿਆਲਾ ਗੁਰੂ, 28 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਨਗਰ ਕੌਂਸਲ ਦਫਤਰ ਜੰਡਿਆਲਾ ਗੁਰੂ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ ਨੇ ਨਿਭਾਈ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਨਰੇਸ਼ ਪਾਠਕ ਮੈਂਬਰ ਐੱਸ. ਐੱਸ. ਐੱਸ. ਬੋਰਡ ਪੰਜਾਬ ਪੁੱਜੇ | ਪੁਲਿਸ ਟੁਕੜੀ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਤੇ ਸਕੂਲਾਂ ਦੇ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਨ ਕੀਤਾ ਉਪਰੰਤ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਗਿੱਧਾ ਭੰਗੜਾ ਅਤੇ ਹੋਰ ਆਈਟਮਾਂ ਪੇਸ਼ ਕੀਤੀਆਂ | ਇਸ ਮੌਕੇ ਡੀ. ਐੱਸ. ਪੀ. ਰਵਿੰਦਰ ਸਿੰਘ, ਸੰਜੀਵ ਕੁਮਾਰ ਲਵਲੀ ਤੋਂ ਇਲਾਵਾ ਸਤਿੰਦਰ ਸਿੰਘ ਭਰਾਤਾ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ, ਐਡਵੋਕੇਟ ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ, ਸੁਨੈਨਾ ਰੰਧਾਵਾ ਪ੍ਰਧਾਨ ਮਹਿਲਾ ਵਿੰਗ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਸੁਨੀਲ ਪਾਸੀ ਪ੍ਰਧਾਨ ਆੜਤੀ ਐਸੋਸੀਏਸ਼ਨ ਜੰਡਿਆਲਾ ਗੁਰੂ, ਪਿ੍ੰ: ਜਸਬੀਰ ਸਿੰਘ ਵਿਰਕ, ਐੱਸ. ਐੱਚ. ਓ. ਨਰੇਸ਼ ਕੁਮਾਰ, ਅਮਨਦੀਪ ਸਿੰਘ ਅਮਨ, ਮੰਗਲ ਸਿੰਘ ਕਿਸ਼ਨਪੁਰੀ ਅਤੇ ਹੋਰ ਹਾਜ਼ਰ ਸਨ |