10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪਾਰਟੀ ਫੇਰੂਮਾਨ ਕਾਲਜ ਵਿਖੇ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਰਈਆ, 28 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਡਾ. ਅਨੂ ਕਪਿਲ ਦੀ ਯੋਗ ਅਗਵਾਈ ਹੇਠ, ਕਾਲਜ ਦੇ ਐੱਨ. ਐੱਸ. ਐੱਸ. ਯੂਨਿਟ ਐੱਨ. ਸੀ. ਸੀ. ਯੂਨਿਟ ਵਲੋਂ ਰਾਸ਼ਟਰੀ ਵੋਟਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਲਗਭਗ 20 ਵਿਦਿਆਰਥਣਾਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਅਸਿ. ਪ੍ਰੋ. ਵੰਦਨਾ ਵਲੋਂ ਵੋਟਰ ਦਿਵਸ ਸੰਬੰਧੀ ਸੰਹੁ ਚੁਕਾਈ ਗਈ | ਇਸ ਮੌਕੇ ਅਸਿ. ਪ੍ਰੋ. ਦਲਜੀਤ ਵਲੋਂ ਵਿਦਿਆਰਥਣਾਂ ਨੂੰ ਵੋਟਰ ਦਿਵਸ ਦੀ ਮਹੱਤਤਾ ਜਾਣਕਾਰੀ ਭਰਪੂਰ ਇਕ ਲੈਕਚਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਨੌਜਵਾਨ ਵੋਟਰ ਦੀ ਅਹਿਮ ਭੂਮਿਕਾ 'ਤੇ ਰੋਸ਼ਨੀ ਪਾਈ, ਇਸ ਗਤੀਵਿਧੀ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਲੋਕਤਾਂਤਰਿਕ ਮੁੱਲਾਂ ਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਜਾਗਰੂਕਤਾ ਫ਼ੈਲਾਉਣਾ ਸੀ | ਇਸ ਮੌਕੇ ਐੱਨ. ਸੀ. ਸੀ. ਦੇ ਕੇਅਰ ਟੇਕਰ ਡਾ. ਹਰਵੰਤ ਕੌਰ ਵਲੋਂ ਵੀ ਕੈਡਿਟਾਂ ਨੂੰ ਜਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ ਗਈ | ਪੋਸਟਰ ਮੇਕਿੰਗ ਮੁਕਾਬਲੇ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਪਿ੍ੰ. ਡਾ. ਅਨੂ ਕਪਿਲ ਵਲੋਂ ਇਨਾਮ ਵੰਡੇ ਗਏ | ਫੇਰੂਮਾਨ ਟਰੱਸਟ ਅਤੇ ਕਾਲਜ ਦੇ ਪ੍ਰਧਾਨ ਸਤਨਾਮ ਕੌਰ ਸੇਖੋਂ ਵਲੋਂ ਇਸ ਜਾਗਰੂਕਤਾ ਲਈ ਸਾਰਿਆਂ ਦੀ ਸ਼ਲਾਘਾ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਮਨੁੱਖੀ ਅਧਿਕਾਰ ਸੰਸਥਾ ਦੇ ਆਗੂਆਂ ਵਲੋਂ ਚਾਈਨਾ ਡੋਰ ਦੀ ਵਰਤੋਂ ਤੇ ਵਿਕਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ <br/> ਅਗਲੀ ਖ਼ਬਰ ਝੀਤਾ ਕਲਾਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24