ਚੱਬਾ, 28 ਜਨਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਰਹਿਣਨੁਮਾਈ ਹੇਠ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੇ ਵਿਸ਼ੇਸ਼ ਹਾਜ਼ਰੀ ਭਰੀ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ ਜਿਸ ਵਿਚ ਗਿਆਨੀ ਸੁਲਤਾਨ ਸਿੰਘ, ਗਿਆਨੀ ਮੋਹਕਮ ਸਿੰਘ, ਗਿਆਨੀ ਵਿਸ਼ਾਲ ਸਿੰਘ, ਗਿਆਨੀ ਸੁਖਚੈਨ ਸਿੰਘ ਗੋਪਾਲਾ ਆਦਿ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ 'ਤੇ ਚਾਨਣਾ ਪਾ ਕੇ ਸੰਗਤਾਂ ਨੂੰ ਭਰਪੂਰ ਜਾਣਕਾਰੀ ਦਿੱਤੀ ਤੇ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ | ਇਸ ਮੌਕੇ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਬਾਬਾ ਦਰਸ਼ਨ ਸਿੰਘ ਵਲੋਂ ਕਥਾਵਾਚਕਾਂ, ਰਾਗੀ ਜਥਿਆਂ ਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਾਬਾ ਤਰਨਾ ਸਿੰਘ, ਬਾਬਾ ਚਤਰ ਸਿੰਘ ਵੇਈਾ-ਪੁਈਾ, ਬਾਬਾ ਸ਼ੇਰ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਗਿਆਨੀ ਸੂਰਤਾ ਸਿੰਘ, ਮੈਨੇਜਰ ਰਣਦੀਪ ਸਿੰਘ, ਗੁਰਮੀਤ ਸਿੰਘ, ਅਮਨਦੀਪ ਸਿੰਘ ਮੱਲ੍ਹੀ, ਸੇਵਕ ਸਿੰਘ, ਬਾਬਾ ਗੁਰਾ ਸਿੰਘ, ਬਾਬਾ ਲਾਲ ਸਿੰਘ, ਡਾ. ਜਗਦੀਪ ਸਿੰਘ, ਰਛਪਾਲ ਸਿੰਘ ਲਾਂਗਰੀ, ਕੁਲਵੰਤ ਸਿੰਘ, ਬਲਬੀਰ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |