ਅਜਨਾਲਾ, 28 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਅਜਨਾਲਾ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਤਿਰੰਗਾ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਪਰੇਡ ਦਾ ਮੁਆਇਨਾ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਇਲਾਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ ਅਤੇ ਸਮਾਗਮ ਵਿਚ ਆਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰਾਪਤੀਆਂ ਤੋਂ ਵਿਸਥਾਰਪੂਰਵਕ ਜਾਣੂੰ ਕਰਵਾਇਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਵਾਹ ਵਾਹ ਖੱਟੀ | ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਧੀ ਅਮਨਦੀਪ ਕੌਰ ਧਾਲੀਵਾਲ ਜ਼ਿਲ੍ਹਾ ਕੋਆਰਡੀਨੇਟਰ 'ਆਪ' ਸਿੱਖਿਆ ਵਿੰਗ ਅਤੇ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਵਲੋਂ ਅੰਗਹੀਣ ਵਿਅਕਤੀਆਂ ਨੂੰ ਟਰਾਈਸਾਈਕਲ ਅਤੇ ਲੋੜਵੰਦਾਂ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਪਲਵਿੰਦਰ ਸਿੰਘ ਐੱਸ. ਡੀ. ਜੇ. ਐੱਮ., ਸਤਵਿੰਦਰਜੀਤ ਕੌਰ ਜੇ. ਐੱਮ. ਆਈ. ਸੀ. ਅਤੇ ਪਲਵੀ ਰਾਣਾ ਜੇ. ਐੱਮ. ਆਈ. ਸੀ. ਤੋਂ ਇਲਾਵਾ ਤਹਿਸੀਲਦਾਰ ਗੁਰਮੁਖ ਸਿੰਘ, ਨਾਇਬ ਤਹਿਸੀਲਦਾਰ ਅਭੀਨਵ ਤਿਵਾੜੀ, ਡੀ. ਐੱਸ. ਪੀ. ਗੁਰਵਿੰਦਰ ਸਿੰਘ ਅਜਨਾਲਾ, ਬੀ. ਡੀ. ਪੀ. ਓ. ਰਮਦਾਸ ਪਵਨ ਕੁਮਾਰ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਬਲਾਕ ਖੇਤੀਬਾੜੀ ਅਫ਼ਸਰ ਡਾ: ਹਰਭਿੰਦਰ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ ਰਿਆੜ, ਐੱਸ. ਐੱਚ. ਓ. ਆਗਿਆਪਾਲ ਸਿੰਘ, ਸੰਦੀਪ ਸਿੰਘ ਰਿਆੜ, ਮਨਪ੍ਰੀਤ ਸਿੰਘ ਹੇਲਰ, ਦਲਬੀਰ ਸਿੰਘ ਘੁੱਲੀ, ਹਰਜਿੰਦਰ ਸਿੰਘ ਭੱਖਾ ਅਤੇ ਪ੍ਰਦੀਪ ਤ੍ਰੇਹਨ ਆਦਿ ਹਾਜ਼ਰ ਸਨ |