10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸੜਕਾਂ ਤੇ ਗਲੀਆਂ ਦੇ ਕੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 29-01-2026
ਰਮਦਾਸ, 28 ਜਨਵਰੀ (ਜਸਵੰਤ ਸਿੰਘ ਵਾਹਲਾ)-ਇਤਿਹਾਸਕ ਕਸਬਾ ਰਮਦਾਸ ਦੀ ਨੁਹਾਰ ਬਦਲਣ ਲਈ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ 7 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਬੀਤੇ ਦਿਨੀ ਨੀਂਹ ਪੱਥਰ ਰੱਖਿਆ ਗਿਆ ਸੀ ਅੱਜ ਉਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਹੋਇਆਂ ਉਨ੍ਹਾਂ ਕਾਰਜਾਂ ਦੀ ਸ਼ੁਰੂਆਤ ਰਮਦਾਸ ਦੇ ਵਾਰਡ ਨੰ: 2 'ਚ ਪਿੱਪਲੀ ਮੰਦਿਰ ਵਾਲੀ ਸੜਕ ਬਣਾਉਣ ਲਈ ਜੇ. ਸੀ. ਬੀ. ਲਗਾ ਕੇ ਕੰਮ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਮੇਂ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਗਲੀਆਂ ਆਦਿ ਦੇ ਸਾਰੇ ਵਿਕਾਸ ਕਾਰਜ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਏ ਜਾਣਗੇ ਅਤੇ ਇਸ ਪਵਿੱਤਰ ਕਸਬੇ ਦੀ ਦਿੱੱਖ ਸੰਵਾਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਨਗਰ ਕੌਂਸਲ ਵਾਈਸ ਪ੍ਰਧਾਨ ਦਿਨੇਸ਼ ਸੋਨੀ, ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਾਬੀ, ਕੌਂਸਲਰ ਗੁਰਮੀਤ ਕੌਰ, ਆਪ ਆਗੂ ਡਿੰਪਲ ਕੁਮਾਰ ਰਮਦਾਸ, ਰਣਜੀਤ ਸਿੰਘ ਬੱਗੂ, ਗੁਰਦੀਪ ਸਿੰਘ ਵਾਹਲਾ , ਕਰਨਜੀਤ ਸਿੰਘ ਬਿੱਟੂ, ਬੰਟੀ ਰਮਦਾਸ, ਕਲਰਕ ਧਰਮਵੀਰ, ਵਿੱਕੀ ਰਮਦਾਸ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਟਰੈਕਟਰ ਮਾਰਚ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24