11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕਿਸਾਨੀ ਮੰਗਾਂ ਦੇ ਹੱਕ ਵਿਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ <br/>

Ad Position 21
No active advertisement
ਅਜੀਤ ਡੈਸਕ 29-01-2026
ਹਰਸਾ ਛੀਨਾ, 28 ਜਨਵਰੀ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਹਰਪਾਲ ਸਿੰਘ ਛੀਨਾ, ਸਰਪੰਚ ਤੇਜਬੀਰ ਸਿੰਘ ਭੋਲਾ ਬੱਗਾ ਕਲਾਂ, ਕਾਬਲ ਸਿੰਘ ਛੀਨਾ, ਮਾ. ਲੱਖਾ ਸਿੰਘ ਬੱਗਾ ਕਲਾਂ, ਸੁਖਜੀਤ ਸਿੰਘ ਲੱਲਾ ਅਫਗਾਨਾ, ਸਾ. ਸਰਪੰਚ ਪਰਮਜੀਤ ਸਿੰਘ ਬੱਗਾ ਖੁਰਦ, ਅਵਤਾਰ ਸਿੰਘ ਛੀਨਾ, ਕੁਲਵੰਤ ਸਿੰਘ ਤੋੋਲਾਨੰਗਲ, ਗੁਰਮੀਤ ਸਿੰਘ ਭਲਾ ਪਿੰਡ ਦੀ ਸਾਂਝੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਕਾਰਾਂ, ਜੀਪਾਂ, ਮੋਟਰਸਾਈਕਲ ਅਤੇ ਟਰੈਕਟਰਾਂ ਸਮੇਤ ਸ਼ਾਮਿਲ ਕਿਸਾਨ-ਮਜ਼ਦੂਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ | ਇਸ ਤੋਂ ਪਹਿਲਾਂ ਤਹਿਸੀਲ ਪੱਧਰੀ ਟਰੈਕਟਰ ਕਾਫਲੇ ਵਿਚ ਸ਼ਾਮਿਲ ਹੋਣ ਲਈ ਇਕੱਤਰ ਕਿਸਾਨ-ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਹੇਠ ਚੱਲ ਰਹੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਦੇਸ਼ ਦੇ ਕਿਸਾਨ-ਮਜ਼ਦੂਰਾਂ ਦਾ ਸ਼ੋਸ਼ਣ ਕਰਨ ਲਈ ਨਿਤ ਦਿਨ ਨਵੇਂ ਲੋਕ ਵਿਰੋਧੀ ਕਾਨੂੰਨ ਬਣਾਏ ਜਾ ਰਹੇ ਹਨ ਜਿਸ ਨੂੰ ਦੇਸ਼ ਦਾ ਕਿਸਾਨ-ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਕਿਸਾਨ ਆਗੂਆਂ ਮੰਗ ਕੀਤੀ ਕਿ ਬਿਜਲੀ ਬਿੱਲ 2025, ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ, ਬੀਜ ਸੋਧ ਬਿੱਲ ਅਤੇ ਮਗਨਰੇਗਾ ਸਕੀਮ ਨੂੰ ਨਾਮ ਬਦਲਕੇ ਮਜ਼ਦੂਰ ਵਿਰੋਧੀ ਸ਼ਰਤਾਂ ਲਗਾ ਕੇ ਲਾਗੂ ਕਰਨ ਦੀ ਨੀਤੀ ਨੂੰ ਬੰਦ ਕਰਨ ਦੀ ਮੰਗ ਕੀਤੀ | ਬੁਲਾਰਿਆਂ ਕਿਹਾ ਕਿ ਲੇਬਰ ਕੋਡ ਲਾਗੂ ਹੋਣ ਨਾਲ ਮਜ਼ਦੁਰਾਂ ਦੀ ਦਿਾਹੜੀ 12 ਘੰਟੇ ਹੋਵੇਗੀ, ਬਿਜਲੀ ਬਿੱਲ ਨਾਲ ਜਿਥੇ ਬਿਜਲੀ ਗਰੀਬ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਵੇਗੀ ਉਥੇ ਹੀ ਆਮ ਲੋਕਾਂ ਨੂੰ ਬਿਜਲੀ ਮਹਿੰਗੇ ਭਾਅ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਬਲਾਕ ਪੱਧਰ ਦੀਆਂ ਚੋਣਾਂ ਦੇ ਸੰਬੰਧ ਵਿਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਟਰੈਕਟਰ ਮਾਰਚ <br/>
Ad Position 24