ਅਟਾਰੀ, 30 ਜਨਵਰੀ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਸਰਹੱਦੀ ਪਿੰਡ ਮਹਾਵਾ ਦੇ ਥਰੈਸ਼ਰ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਕੁਲਵੰਤ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਮਦਦ ਲਈ 24 ਹਜਾਰ ਰੁਪਏ ਦਾ ਚੈੱਕ ਦਿੱਤਾ ਗਿਆ | ਮਾਰਕੀਟ ਕਮੇਟੀ ਅਟਾਰੀ ਦੇ ਚੇਅਰਮੈਨ ਸੀਮਾ ਸੋਢੀ ਅਤੇ ਸਰਪੰਚ ਨਾਮਧਾਰੀ ਗੁਰਚਰਨ ਸਿੰਘ ਵਾਸੀ ਪਿੰਡ ਮਹਾਵਾ ਨੇ ਗੱਲਬਾਤ ਕਰਦੇ ਦੱਸਿਆ ਕਿ ਗਰੀਬ ਪਰਿਵਾਰ ਨਾਲ ਸੰਬੰਧਿਤ ਕੁਲਵੰਤ ਸਿੰਘ ਪਸ਼ੂਆਂ ਦਾ ਚਾਰਾ ਕੁਤਰ ਰਿਹਾ ਸੀ, ਜਿਸ ਦੌਰਾਨ ਉਸ ਦਾ ਹੱਥ ਟੋਕੇ ਵਿਚ ਆ ਕੇ ਉਂਗਲਾਂ ਕੱਟੀਆਂ ਗਈਆਂ ਸਨ, ਉਸ ਦੀ ਮਦਦ ਲਈ 24 ਹਜਾਰ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਤਾਂ ਕਿ ਉਹ ਕੋਈ ਕਾਰੋਬਾਰ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਸਕੇ | ਦਾਣਾ ਮੰਡੀ ਅਟਾਰੀ ਦੇ ਸਕੱਤਰ ਨਵਦੀਪ ਕੌਰ ਨੇ ਕਿਹਾ ਕਿ ਥਰੈਸ਼ਰ ਹਾਦਸਿਆਂ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੱਤਾ ਗਿਆ ਹੈ | ਇਸ ਮੌਕੇ ਦਾਣਾ ਮੰਡੀ ਅਟਾਰੀ ਦੇ ਇੰਸਪੈਕਟਰ ਨੀਰਜ ਸ਼ਰਮਾ, ਮੈਡਮ ਪੂਨਮ ਲਿਖਾਰੀ ਅਤੇ ਚਰਨਜੀਤ ਸਿੰਘ ਸਟਾਫ ਮੈਂਬਰ ਵੀ ਮੌਜੂਦ ਸਨ |