ਮਜੀਠਾ, 30 ਜਨਵਰੀ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਦੇ ਕਸਬਾ ਮਜੀਠਾ ਤੋਂ ਨਗਰ ਕੌਂਸਲ ਮਜੀਠਾ ਦੇ ਸਾਬਕਾ ਪ੍ਰਧਾਨ ਤੇ ਵਰਤਮਾਨ ਕੌਂਸਲਰ ਨਵਦੀਪ ਸਿੰਘ ਸੋਨਾ ਦੇ ਪਿਤਾ ਮਾਸਟਰ ਬਲਬੀਰ ਸਿੰਘ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ | ਇਸ ਦੁਖਦਾਈ ਘਟਨਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਹਲਕਾ ਮਜੀਠਾ ਇੰਚਾਰਜ ਤਲਬੀਰ ਸਿੰਘ ਗਿੱਲ ਅੱਜ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿਥੇ ਤਲਬੀਰ ਸਿੰਘ ਗਿੱਲ ਨੇ ਕੌਂਸਲਰ ਨਵਦੀਪ ਸਿੰਘ ਸੋਨਾ ਸਮੇਤ ਪੂਰੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਸੰਵੇਦਨਾ ਜਤਾਈ | ਉਨ੍ਹਾਂ ਨੇ ਪਰਿਵਾਰ ਨੂੰ ਤਸੱਲੀ ਦਿੰਦਿਆਂ ਕਿਹਾ ਕਿ ਇਹ ਸਭ ਪਰਮਾਤਮਾ ਦਾ ਭਾਣਾ ਹੈ, ਜਿਸ ਨੂੰ ਮੰਨਣਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮਾਸਟਰ ਸਵ: ਬਲਬੀਰ ਸਿੰਘ ਬਹੁਤ ਨੇਕ ਦਿਲ ਅਤੇ ਮਿੱਠ ਬੋਲੜੇ ਸੁਭਾਅ ਵਾਲੇ ਵਿਅਕਤੀ ਸਨ | ਉਹ ਹਮੇਸ਼ਾਂ ਸਮਾਜ ਸੇਵਾ ਲਈ ਸਮਰਪਿਤ ਰਹੇ ਅਤੇ ਉਨ੍ਹਾਂ ਆਪਣੇ ਵਿਵਹਾਰ ਨਾਲ ਸਾਰਿਆਂ ਦੇ ਦਿਲਾਂ ਵਿਚ ਵਿਸ਼ੇਸ਼ ਜਗ੍ਹਾ ਬਣਾਈ ਹੋਈ ਸੀ | ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮਾਸਟਰ ਬਲਬੀਰ ਸਿੰਘ ਵਰਗੀ ਸ਼ਖ਼ਸੀਅਤ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਦੀ ਘਾਟ ਪਰਿਵਾਰ ਤੋਂ ਲੈ ਕੇ ਸਕੇ-ਸੰਬੰਧੀ ਰਿਸ਼ਤੇਦਾਰਾਂ ਅਤੇ ਪੂਰੇ ਇਲਾਕੇ ਵਿਚ ਲੰਬੇ ਸਮੇਂ ਤੱਕ ਮਹਿਸੂਸ ਕੀਤੀ ਜਾਵੇਗੀ | ਉਨ੍ਹਾਂ ਦੇ ਜਾਣ ਨਾਲ ਸਮਾਜ ਨੂੰ ਇੱਕ ਨੇਕ ਅਤੇ ਸਮਰਪਿਤ ਵਿਅਕਤੀ ਦੀ ਭਾਰੀ ਕਮੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਨੇ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਪਿਤਾ ਦੀਆਂ ਸਿਖਿਆਵਾਂ ਨੂੰ ਅੱਗੇ ਵਧਾਉਂਦੇ ਰਹਿਣ ਅਤੇ ਉਨ੍ਹਾਂ ਦੀ ਯਾਦ ਨੂੰ ਜਿਉਂਦਾ ਰੱਖਣ | ਇਸ ਮੌਕੇ ਨਵਦੀਪ ਸਿੰਘ ਸੋਨਾ ਨੇ ਵੀ ਤਲਬੀਰ ਸਿੰਘ ਗਿੱਲ ਦਾ ਆਪਣੇ ਪਰਿਵਾਰ ਵਲੋਂ ਦੁੱਖ ਸਾਂਝਾ ਕਰਨ ਲਈ ਆਏ ਹੋਣ 'ਤੇ ਧੰਨਵਾਦ ਕੀਤਾ | ਇਸ ਮੌਕੇ ਤਲਬੀਰ ਸਿੰਘ ਗਿੱਲ ਨਾਲ ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਸਤਿੰਦਰ ਸਿੰਘ ਸ਼ਾਹ ਮਜੀਠਾ, ਸੁਖਵਿੰਦਰ ਜੀਤ ਸਿੰਘ, ਪ੍ਰਦੀਪ ਸਿੰਘ ਗੋਲਣ, ਬੌਬੀ ਟੈਲੀਕਾਮ, ਸੁੱਖ ਭੰਗਵਾਂ, ਅਜਮੇਰ ਸਿੰਘ ਕੋਟਲਾ, ਮਨਦੀਪ ਸਿੰਘ ਸੋਨੂੰ, ਬਾਬਾ ਸ਼ਰਨਜੀਤ ਸਿੰਘ, ਸਰਪੰਚ ਹਰਗੁਰਿੰਦਰ ਸਿੰਘ ਮਾਨ, ਸਰਪੰਚ ਚਨਪ੍ਰੀਤ ਸਿੰਘ, ਹਨੀ ਅਜੈਬਵਾਲੀ, ਸੰਮਤੀ ਮੈਂਬਰ ਰਿੰਕੂ ਕੋਟਲਾ, ਰਾਜਬਲਵਿੰਦਰ ਸਿੰਘ ਮਜੀਠਾ ਆਦਿ ਸ਼ਾਮਲ