03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਨੇ ਦਸਤਾਰ ਮੁਕਾਬਲੇ 'ਚ ਦੂਸਰਾ ਸਥਾਨ ਕੀਤਾ ਹਾਸਲ <br/>

Ad Position 21
No active advertisement
ਅਜੀਤ ਡੈਸਕ 31-01-2026
ਚਵਿੰਡਾ ਦੇਵੀ, 30 ਜਨਵਰੀ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਵਿੱਦਿਅਕ ਖੇਤਰ ਦੇ ਨਾਲ-ਨਾਲ ਵੱਖ-ਵੱਖ ਸੱਭਿਆਚਾਰਕ ਅਤੇ ਧਾਰਮਿਕ ਗਤੀਵਿਧੀਆਂ ਵਿਚ ਭਾਗ ਲੈ ਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਂਅ ਰੋਸ਼ਨ ਕਰ ਰਹੇ ਹਨ | ਬੀਤੇ ਦਿਨ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ, ਕੱਥੂਨੰਗਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ 7ਵਾਂ ਦਸਤਾਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਿਲ ਕੀਤਾ | ਹਰਸ਼ਦੀਪ ਸਿੰਘ ਨੂੰ ਇਸ ਉਪਲਬੱਧੀ ਲਈ 3100 ਰੁਪਏ ਨਗਦ, ਟਰਾਫ਼ੀ, ਦਸਤਾਰ, ਰਜਿਸਟਰ ਅਤੇ ਕਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਕੋਚ ਅੰਗਰੇਜ ਸਿੰਘ ਨੂੰ ਵੀ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ | ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ. ਡੀ. ਕੋਮਲ ਕਪੂਰ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਸੇ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਵਿਚ ਸੱਭਿਆਚਾਰਕ ਮਾਣ, ਇਤਿਹਾਸਕ ਜਾਣਕਾਰੀ ਅਤੇ ਕਲਾ-ਕੌਸ਼ਲ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਦਸਤਾਰ ਸਿਰਫ਼ ਪਹਿਰਾਵਾ ਨਹੀਂ, ਸਗੋਂ ਸਿੱਖ ਪਹਿਚਾਣ, ਆਤਮ-ਗੌਰਵ ਅਤੇ ਜ਼ਿੰਮੇਵਾਰੀ ਦੀ ਨਿਸ਼ਾਨੀ ਹੈ | ਇਸ ਮੌਕੇ ਸਕੂਲ ਦੀ ਪਿ੍ੰ: ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਅਜਨਾਲਾ ਦਾ ਦੌਰਾ <br/> ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਦੀ ਵੰਡ...
Ad Position 24
No active advertisement