ਬਾਬਾ ਬਕਾਲਾ ਸਾਹਿਬ, 30 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਤੌਰ ਸਬ ਡਵੀਜ਼ਨਲ ਮੈਜਿਸਟ੍ਰੇਟ ਸੇਵਾਵਾਂ ਨਿਭਾ ਰਹੇ ਸ: ਅਮਨਪ੍ਰੀਤ ਸਿੰਘ, ਬੀਤੇ ਦਿਨੀਂ ਵਿਆਹ ਬੰਧਨਾਂ ਵਿਚ ਬੱਝੇ | ਅੱਜ ਉਹ ਆਪਣੀ ਧਰਮ ਸੁਪਤਨੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਅਮਨਪ੍ਰੀਤ ਸਿੰਘ ਐੱਸ.ਡੀ.ਐੱਮ. ਅਤੇ ਸਮੂਹ ਪਰਿਵਾਰ ਨੂੰ ਜਿੱਥੇ ਸ਼ੁੱਭ ਕਾਰਜਾਂ ਦੀ ਵਧਾਈ ਦਿੱਤੀ, ਉਥੇ ਉਨ੍ਹਾਂ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਅਤੇ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟਾੈਟ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ ਅਤੇ ਹੋਰ ਹਾਜ਼ਰ ਸਨ |