01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਸਾਲਾਨਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 01-02-2026
ਬਾਬਾ ਬਕਾਲਾ ਸਾਹਿਬ, 31 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਬੱਚਿਆਂ ਅਤੇ ਸਟਾਫ ਦੀ ਚੜ੍ਹਦੀ ਕਲਾ ਲਈ ਅਤੇ ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਅਰਦਾਸ ਬੇਨਤੀ ਕੀਤੀ ਗਈ ਕਿ ਗੁਰੂ ਸਾਹਿਬ ਸਾਡੇ ਸਕੂਲ ਤੇ ਮਿਹਰ ਭਰਿਆ ਹੱਥ ਰੱਖਣ ਹਮੇਸ਼ਾ ਹੀ ਸਟਾਫ ਅਤੇ ਬੱਚਿਆਂ ਨੂੰ ਚੜ੍ਹਦੀ ਕਲਾ ਵਿਚ ਰੱਖਣ | ਇਸ ਮੌਕੇ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਆਪਣੇ ਸੰਬੋਧਿਨ ਵਿਚ ਸਕੂਲ ਵਿਚ ਚੱਲ ਰਹੀਆਂ ਵਿੱਦਿਅਕ, ਧਾਰਮਿਕ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਵੱਖ-ਵੱਖ ਖੇਤਰ ਵਿਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ ਪਿ੍ੰ: ਪਵਨਦੀਪ ਕੌਰ, ਸਤਿਬੀਰ ਕੌਰ, ਪ੍ਰਤਾਪ ਸਿੰਘ ਅਤੇ ਹੋਰ ਸਖਸ਼ੀਅਤਾਂ, ਸਕੂਲ ਦਾ ਸਟਾਫ, ਬੱਚਿਆਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜ: ਜਲਾਲ ਉਸਮਾ ਨੇ ਕਾਕਾ ਬਿਆਸ ਨੂੰ ਬਿਆਸ ਸ਼ਹਿਰੀ ਦੇ ਪ੍ਰਧਾਨ ਥਾਪਿਆ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਸਕੀਮ ਤਹਿਤ ਕੋਈ ਵੀ ਪਰਿਵਾਰ ਇਲਾਜ ਤੋਂ ਵਾਂਝਾ ਨਹੀਂ ਰਹੇਗਾ-ਸੋਨੀਆ ਮਾਨ <br/>
Ad Position 24