29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 02-02-2026

ਬਾਬਾ ਬਕਾਲਾ ਸਾਹਿਬ, 1 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਅੱਜ ਸਥਾਨਕ ਧਰਮਸ਼ਾਲਾ ਭਗਤ ਰਵਿਦਾਸ ਜੀ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਏ ਗਏੇ, ਜਿਸ ਵਿਚ ਰਾਗੀ ਭਾਈ ਹਰਦੇਵ ਸਿੰਘ ਭਿੰਡਰ ਅਤੇ ਭਾਈ ਬਲਜਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼੍ਰੋਮਣੀ ਭਗਤ ਰਵੀਦਾਸ ਜੀ ਦੇ ਜੀਵਨ 'ਤੇ ਰੋਸ਼ਨੀ ਪਾਉਂਦਿਆਂ ਸਮੂਹ ਸੰਗਤਾਂ ਨੂੰ ਅੱਜ ਦੇ ਦਿਹਾੜੇ 'ਤੇ ਵਧਾਈ ਦਿੱਤੀ | ਇਸ ਮੌਕੇ ਬਾਬਾ ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ ਅਕਾਲੀ ਦਲ, ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਯੋਗਰਾਜ ਸਿੰਘ ਟੌਂਗ, ਕੌਂਸਲਰ ਗੁਰਮੀਤ ਸਿੰਘ ਪਨੇਸਰ ਕੌਂਸਲਰ, ਕੌਂਸਲਰ ਜੈਮਲ ਸਿੰਘ ਭੁੱਲਰ, ਸਰਮੁੱਖ ਸਿੰਘ ਫੌਜੀ, ਮੈਂਬਰ ਅਜੀਤ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ, ਪਰਮਜੀਤ ਕੁਮਾਰ ਸੱਲ੍ਹਣ, ਚਾਚਾ ਮਲਕੀਤ ਸਿੰਘ, ਸ਼ਿੰਦਰਪਾਲ, ਸੰਤੋਖ ਸਿੰਘ, ਚੂੜ ਰਾਮ, ਸਤਨਾਮ ਸਿੰਘ, ਦੇਵ ਰਾਮ, ਸਾਗਰ, ਹਰਜਿੰਦਰ ਸਿੰਘ, ਸ਼ਿੰਦਾ, ਭਿੰਦਰ, ਬਲਜੀਤ ਸਿੰਘ, ਕੇਸ਼ਾ, ਗੁਰਦੀਪ ਸਿੰਘ, ਗੁਰਚਰਨ ਸਿੰਘ ਮਹਿਤਾ, ਗੁਰਦਿਆਲ ਸਿੰਘ, ਹਰਭਜਨ ਸਿੰਘ ਰੱਬ, ਮਨਜੀਤ ਸਿੰਘ ਠੁਕਰਾਲ, ਸੁਖਵਿੰਦਰ ਸਿੰਘ ਮਠਾਰੂ, ਸੁਰਜੀਤ ਸਿੰਘ ਰੋਡਵੇਜ, ਭੁਪਿੰਦਰ ਸਿੰਘ ਬਾਬਾ ਬਕਾਲਾ ਮੋੜ, ਪ੍ਰਦੀਪ ਕੁਮਾਰ ਲਾਹੌਰੀਆ ਅਤੇ ਹੋਰ ਸੰਗਤਾਂ ਨੇ ਹਾਜਰੀ ਭਰੀ | ਪ੍ਰਧਾਨ ਸਵਰਨ ਸਿੰਘ ਕਾਲਾ ਸਮੇਤ ਅਹੁਦੇਦਾਰਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |
ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ
ਜੈਂਤੀਪੁਰ, (ਭੁਪਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਗੁਰੂ ਰਵੀ ਦਾਸ ਜੀ ਸੇਵਕ ਸਭਾ ਅੱਡਾ ਜੈਂਤੀਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਭਾਈ ਜਗਤਾਰ ਸਿੰਘ ਛਿੱਤ ਦੇ ਜਥੇ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਅਤੇ ਗੁਰਬਾਣੀ ਦਾ ਜੱਸ ਗਾਇਨ ਕੀਤਾ, ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ | ਇਸ ਸੰਬੰਧੀ ਗੱਲਬਾਤ ਕਰਦਿਆਂ ਡਾ. ਲਾਲ ਚੰਦ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਮਨਾਏ ਜਾਂਦੇ ਹਨ ਜਿਸ ਵਿਚ ਸੰਗਤਾਂ ਗੁਰੂ ਘਰ ਦੀ ਸੇਵਾ ਕਰਕੇ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਬੱਲ ਅੱਡਾ ਜੈਂਤੀਪੁਰ, ਵਿਜੇ ਸਿੰਘ, ਪ੍ਰਮੋਦ ਕੁਮਾਰ, ਸੁਰਿੰਦਰ ਸਿੰਘ, ਸੁਖਵਿੰਦਰ ਪਾਲ, ਸੁਖਦੇਵ ਸਿੰਘ, ਮਾਸਟਰ ਰਣਜੀਤ ਲਾਲ, ਸੁਰਿੰਦਰ ਪਾਲ, ਪ੍ਰਦੀਪ ਕੁਮਾਰ ਪੰਪ ਵਾਲੇ, ਹੈਪੀ ਬੈਗਾਂ ਵਾਲੇ, ਵਰਵਿੰਦਰ ਮੈਡੀਕਲ ਵਾਲੇ, ਪ੍ਰੇਮ ਦਾਸ ਲਹਿਰਕਾ, ਰਾਜ ਕੁਮਾਰ, ਬਾਊ ਸਬਜ਼ੀ ਵਾਲਾ, ਰਣਜੋਧ ਸਿੰਘ ਆਦਿ ਹਾਜ਼ਰ ਸਨ |
ਵੇਰਕਾ 'ਚ ਅਬਾਦੀ ਧੁੱਪਸੜੀ ਤੇ ਮੂਧਲ 'ਚ ਜਨਮ ਦਿਹਾੜੇ ਮੌਕੇ ਕੱਢੀ ਸ਼ੋਭਾ ਯਾਤਰਾ
ਜੇਠੂਵਾਲ, (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਪੂਰਬੀ ਅਧੀਨ ਆਉਂਦੇ ਕਸਬਾ ਵੇਰਕਾ ਦੇ ਅਬਾਦੀ ਧੁੱਪਸੜੀ ਵਿਖੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ 'ਚ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਵਿਚ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸੀ ਇੰਚਾਰਜ ਜਸਬੀਰ ਸਿੰਘ ਡਿੰਪਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਤੇ ਸਾਬਕਾ ਕੌਂਸਲਰ ਅਸ਼ੋਕ ਕੁਮਾਰ ਵਲੋਂ ਜਸਬੀਰ ਸਿੰਘ ਡਿੰਪਾ, ਧਰਮਵੀਰ ਸਿੰਘ ਹੁੰਦਲ, ਲੱਕੀ ਸੰਧੂ, ਕੌਂਸਲਰ ਅੰਮਿ੍ਤਪਾਲ ਸਿੰਘ, ਮੱਲੀ ਵੇਰਕਾ, ਬੀਬੀ ਚਰਨਜੀਤ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਹੀ ਪਿੰਡ ਮੂਧਲ ਵਿਖੇ ਵੀ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵਲੋਂ ਵੱਡੀ ਪੱਧਰ 'ਤੇ ਮਨਾਇਆ ਗਿਆ ਜਿਸ ਵਿਚ ਜਸਬੀਰ ਸਿੰਘ ਡਿੰਪਾ ਆਪਣੇ ਸਾਥੀਆਂ ਨਾਲ ਸ਼ਾਮਲ ਹੋਏ | ਪ੍ਰਧਾਨ ਕਸ਼ਮੀਰ ਸਿੰਘ ਵਲੋਂ ਡਿੰਪਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਡਿੰਪਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਗੁਰੂ ਸਾਹਿਬਾਨਾਂ ਤੇ ਸ਼੍ਰੋਮਣੀ ਭਗਤਾਂ ਦੇ ਜਨਮ ਦਿਹਾੜੇ ਮਨਾ ਕੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਜਿਸ ਨਾਲ ਆਪਸੀ ਭਾਈਚਾਰਕ ਸਾਂਝ ਵਧਦੀ ਹੈ | ਇਸ ਮੌਕੇ ਧਰਮਵੀਰ ਸਿੰਘ ਵੇਰਕਾ, ਬੀਬੀ ਚਰਨਜੀਤ ਕੌਰ, ਸਾਬਕਾ ਕੌਂਸਲਰ ਅਸ਼ੋਕ ਕੁਮਾਰ ਮੁਸਤਫਾਬਾਦ, ਕੌਂਸਲਰ ਅੰਮਿ੍ਤਪਾਲ ਸਿੰਘ, ਮੱਲੀ ਵੇਰਕਾ, ਗੁਰਚਰਨ ਸਿੰਘ ਸੋਨੂੰ, ਰਾਜੂ, ਮਾਸਟਰ ਕਸ਼ਮੀਰ ਸਿੰਘ, ਮਾਸਟਰ ਸੁਰਜੀਤ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ ਸ਼ਿੰਦਾ, ਜਨਕ ਰਾਜ, ਰਾਜ ਕੁਮਾਰ ਟੋਨੀ, ਇਕਬਾਲ ਸਿੰਘ ਮੂਧਲ, ਪ੍ਰਧਾਨ ਕਸ਼ਮੀਰ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਸ਼ਿਵਦਿਆਲ ਸਿੰਘ, ਹਰਜੀਤ ਸਿੰਘ, ਇਕਬਾਲ ਸਿੰਘ, ਸਤਨਾਮ ਸਿੰਘ, ਅਨੂਪ ਸਿੰਘ, ਪਰੋਜਨ ਸਿੰਘ ਨੰਬਰਦਾਰ, ਬਲਾਕ ਸੰਮਤੀ ਮੈਂਬਰ ਅਰਸ਼ਦੀਪ ਸਿੰਘ, ਕਾਬਲ ਸਿੰਘ, ਮਨਦੀਪ ਸਿੰਘ ਮੂਧਲ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਚਰਨ ਛੋਹ ਧਰਤੀ ਪਿੰਡ ਡੰਡੇ ਵਿਖੇ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਇਲਾਕੇ 'ਚ ਮੱਝ ਚੋਰ ਗਰੋਹ ਸਰਗਰਮ
Ad Position 24