29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-02-2026

ਰਮਦਾਸ, 2 ਫਰਵਰੀ (ਜਸਵੰਤ ਸਿੰਘ ਵਾਹਲਾ)-ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਤਿਗੁਰੂ ਰਵਿਦਾਸ ਜੀ ਵੈਲਫੇਅਰ ਸੁਸਾਇਟੀ ਰਮਦਾਸ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਮਦਾਸ ਵਿਖੇ ਬੜੀ ਸ਼ਰਧਾ ਤੇ ਉੱਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਾਬੀ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਜੀ ਵੈਲਫੇਅਰ ਸੁਸਾਇਟੀ ਵਲੋ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਤੇ ਸੰਗਤਾਂ ਦੇ ਛਕਣ ਲਈ ਅਨੇਕਾਂ ਪਕਵਾਨਾਂ ਦੇ ਲੰਗਰ ਵੀ ਲਗਾਏ ਜਾਂਦੇ ਹਨ | ਇਸ ਸਮੇਂ ਪਹੁੰਚੇ ਡਿਪਟੀ ਐਡਵੋਕੇਟ ਜਰਨਲ ਰਜੀਵ ਮਦਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਭਗਤੀ ਯੁੱਗ ਦੇ ਪੂਜਨੀਕ ਸੰਤ ਹੋਏ ਹਨ ਜਿਨ੍ਹਾਂ ਨੇ ਆਪਣੀਆਂਂ ਸਿੱਖਿਆਵਾਂ ਰਾਹੀਂ ਸਮੁੱਚੀ ਮਾਨਵਤਾ ਨੂੰ ਇਕ ਪ੍ਰਮਾਤਮਾ, ਸਰਬ ਸਾਂਝੀਵਾਲਤਾ ਤੇ ਭਲਾਈ ਦਾ ਸੰਦੇਸ਼ ਦਿੱਤਾ ਹੈ ਤੇ ਅਜਿਹੇ ਮਹਾਂਪੁਰਸ਼ਾਂ, ਭਗਤਾਂ, ਸੰਤਾਂ ਦੇ ਦਿਹਾੜੇ ਸਾਨੂੰ ਵੱਡੀ ਪੱਧਰ 'ਤੇ ਮਨਾਉਦੇ ਚਾਹੀਦੇ ਹਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਸਮੇਂ ਡਿਪਟੀ ਐਡਵੋਕੇਟ ਜਰਨਲ ਰਜੀਵ ਮਦਾਨ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੂੰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਾਬੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਗੁਰਦੀਪ ਸਿੰਘ ਵਾਹਲਾ, ਐਡਵੋਕੇਟ ਵਿਸ਼ਾਲ ਖੰਨਾ, ਜਗਜੀਵਨ ਥਾਪਾ, ਸਮਰ ਥਾਪਾ, ਸਾਜਨ ਥਾਪਾ, ਮਨਦੀਪ ਸਿੰਘ ਸ਼ੇਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 23ਵਾਂ ਗੋਲਡ ਕੱਪ ਹਾਕੀ ਟੂਰਨਾਮੈਂਟ 12 ਤੋਂ ਆਰੰਭ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਗਾਜੀ ਗੁਡਾਣਾ ਨੂੰ ਫਰਨੀਚਰ ਦਾਨ <br/>
Ad Position 24