29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਖਹਿਰੇ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-02-2026
ਅਟਾਰੀ, 2 ਫਰਵਰੀ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਖਹਿਰੇ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਸਾਹਿਬ ਖਹਿਰੇ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਰਸੋਂ ਰੋਜ਼ ਤੋਂ ਆਰੰਭ ਅਖੰਡ ਪਾਠ ਦੇ ਭੋਗ ਪਾਏ ਗਏ | ਖੁੱਲੇ ਪੰਡਾਲ ਵਿਚ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਜਥੇਦਾਰ ਲੱਖਾ ਸਿੰਘ ਡੱਲੇਕੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਬਾਬਾ ਊਧਮ ਸਿੰਘ ਲੱਧੇਵਾਲ, ਗੁਰਦੁਆਰਾ ਬਾਉਲੀ ਸਾਹਿਬ ਤੋਂ ਹੈੱਡ ਗ੍ਰੰਥੀ ਜਸਪਾਲ ਸਿੰਘ ਤੇ ਪਿੰਡ ਦੀਆਂ ਸ਼ਰਧਾਲੂ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ | ਮੁੱਖ ਸੇਵਾਦਾਰ ਬਾਬਾ ਮਾਹਣ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ ਤੇ ਧੰਨਵਾਦ ਕੀਤਾ | ਇਸ ਮੌਕੇ ਬੋਹੜ ਸਿੰਘ, ਕਿਸਾਨ ਆਗੂ ਸੁਖਦੇਵ ਸਿੰਘ, ਬੀਰ ਸਿੰਘ, ਜੋਗਾ ਸਿੰਘ, ਜੱਜਬੀਰ ਸਿੰਘ, ਦਲਬੀਰ ਸਿੰਘ, ਵਿਰਸਾ ਸਿੰਘ, ਕੁਲਵੰਤ ਸਿੰਘ ਅਤੇ ਬਚਿੱਤਰ ਸਿੰਘ ਆਦਿ ਸ਼ਰਧਾਲੂ ਸੰਗਤਾਂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਤੇ ਆਪ ਲਈ ਨਮੋਸ਼ੀ-ਅਕਾਲੀ ਆਗੂ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲੇ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਮਨਾਇਆ ਜਾਵੇ : ਹਰਪ੍ਰੀਤ ਸਿੰਘ...
Ad Position 24