ਰਾਮ ਤੀਰਥ, 2 ਫਰਵਰੀ (ਧਰਵਿੰਦਰ ਸਿੰਘ ਔਲਖ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੇ ਸੰਬੰਧ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਰਾਹਤ ਅਤੇ ਜ਼ਮਾਨਤ ਦੇਣ ਦੇ ਫੈਸਲੇ ਤੋਂ ਬਾਅਦ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੌਜੂਦਾ ਮੈਂਬਰ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਪਿੰਡ ਭਿੱਟੇਵੱਡ ਵਿਖੇ ਲੱਡੂ ਵੰਡੇ ਗਏ ਅਤੇ ਆਤਿਸ਼ਬਾਜ਼ੀ ਚਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭਿਟੇਵੱਡ ਨੇ ਕਿਹਾ ਕਿ ਆਪ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ ਅਤੇ ਉਹ ਸੱਤ ਮਹੀਨੇ ਜੇਲ੍ਹ ਵਿਚ ਰਹੇ ਹਨ, ਹੁਣ ਸੁਪਰੀਮ ਕੋਰਟ ਨੇ ਉਨ੍ਹਾਂ ਦੇ ਹੱਕ ਵਿਚ ਫੈਸਲਾ ਦਿੱਤਾ ਹੈ, ਜੋ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸੱਚਾਈ ਦੀ ਜਿੱਤ ਹੈ | ਇਸ ਮੌਕੇ ਗੁਰਨਾਮ ਸਿੰਘ ਪਹਿਲਵਾਨ, ਸਾਬਕਾ ਸਰਪੰਚ ਕੁਲਰਾਜ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ ਰਾਜੂ, ਕਾਬਲ ਸਿੰਘ ਸੈਕਟਰੀ, ਬਲਾਕ ਸੰਮਤੀ ਮੈਂਬਰ ਬਚਨ ਨਾਥ ਭਿੱਟੇਵੱਡ, ਰਵੇਲ ਸਿੰਘ ਸੋਢੀ, ਸਾਬਕਾ ਪੰਚ ਕਾਬਲ ਸਿੰਘ, ਕੁਲਵੰਤ ਸਿੰਘ ਭਿੱਟੇਵੱਡ, ਜੋਬਨ ਪਹਿਲਵਾਨ, ਜਸਵੰਤ ਸਿੰਘ ਭਿੱਟੇਵੱਡ, ਫਰੰਗੀ ਨਾਥ ਆਦਿ ਹਾਜ਼ਰ ਸਨ |