12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਾਬਕਾ ਵਿਧਾਇਕ ਭਲਾਈਪੁਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 'ਮਨਰੇਗਾ ਬਚਾਓ ਸੰਗਰਾਮ' ਤਹਿਤ ਵਰਕਰਾਂ ਨਾਲ ਵਿਸ਼ਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 04-02-2026

ਬਾਬਾ ਬਕਾਲਾ ਸਾਹਿਬ, 3 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਵਲੋਂ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ, ਪੰਚਾਂ ਸਰਪੰਚਾਂ ਦੀ ਇਕ ਅਹਿਮ ਮੀਟਿੰਗ ਅਮਨ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸ: ਭਲਾਈਪੁਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਲਿਆਂਦੇ ਗਏ ਨਵੇਂ ਨਿਯਮਾਂ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ 'ਮਨਰੇਗਾ ਬਚਾਓ ਸੰਗਰਾਮ' ਦੀ ਲੜੀ ਤਹਿਤ ਸੂਬੇ ਭਰ ਵਿਚ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਕਾਂਗਰਸ ਪਾਰਟੀ ਵਲੋਂ ਮਿਤੀ 6 ਫਰਵਰੀ ਨੂੰ ਜੰਡਿਆਲਾ ਗੁਰੂ ਵਿਖੇ ਕਾਂਗਰਸ ਵਲੋਂ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪਾਰਟੀ ਹਾਈਕਮਾਨ ਦੀ ਸੀਨੀਅਰ ਲੀਡਰਸ਼ਿਪ ਪੁਜੇਗੀ ਅਤੇ ਨਵੇਂ ਪ੍ਰੋਗਰਾਮ ਉਲੀਕੇ ਜਾਣਗੇ | ਉਨ੍ਹਾਂ ਵਲੋਂ ਲੋਕਾਂ ਨੂੰ ਭਾਜਪਾ ਦੀਆਂ ਗਲਤ ਨੀਤੀਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਕਿਹਾ ਕਿ ਉਕਤ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਰਕਰਾਂ ਦਾ ਇਕ ਵਿਸ਼ਾਲ ਕਾਫਲਾ ਉਨ੍ਹਾਂ ਦੀ ਅਗਵਾਈ ਹੇਠ ਰੈਲੀ ਵਿਚ ਸ਼ਾਮਿਲ ਹੋਵੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਚੜ੍ਹਕੇ ਰੈਲੀ ਵਿਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਭਾਜਪਾ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਸਕੇ | ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਦਲਜੀਤ ਸਿੰਘ ਭੱਪੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਹਰਿੰਦਰ ਸਿੰਘ ਮੱਲ੍ਹਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ ਵਾਲੇ), ਚੇਅਰਮੈਨ ਨਰਿੰਦਰ ਸਿੰਘ ਢਿੱਲੋਂ ਦੋਲੋ ਨੰਗਲ, ਚੇਅਰਮੈਨ ਯੁਵਰਾਜ ਸਿੰਘ ਸੋਨੂੰ, ਅਰਸ਼ ਬੱਲ ਬਲਾਕ ਪ੍ਰਧਾਨ, ਪ੍ਰਧਾਨ ਜਰਮਨਜੀਤ ਸਿੰਘ ਜਸਪਾਲ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਗੁਰਦਿਆਲ ਸਿੰਘ ਕੰਗ ਬੁਟਾਰੀ, ਅਜ਼ਾਦ ਸਿੰਘ ਕੰਗ (ਆਲ ਸੀਜ਼ਨ ਹੋਟਲ), ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਗੁਰਦੀਪ ਸਿੰਘ ਐੱਮ. ਸੀ. ਆਦਿ ਨੇ ਵੀ ਮੰਚ ਤੋਂ ਸੰਬੋਧਨ ਕੀਤਾ | ਇਸ ਮੌਕੇ ਸਵਰਨਜੀਤ ਸਿੰਘ ਸੰਧੂ ਖਿਲਚੀਆਂ, ਸਰਪੰਚ ਹੈਪੀ ਟੌਂਗ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀ, ਸਰਪੰਚ ਇੰਦਰਜੀਤ ਸਿੰਘ ਸੇਰੋਂ, ਜਸਪਾਲ ਸਿੰਘ ਛਾਪਿਆਂਵਾਲੀ, ਗੁਰਿੰਦਰਬੀਰ ਸਿੰਘ ਗੋਲਡੀ ਮੈਡੀਕਲ ਸਟੋਰ, ਸਰਪੰਚ ਬਲਕਾਰ ਸਿੰਘ ਸਿੰਘਪੁਰਾ, ਬਾਜ ਸਿੰਘ ਭਲਾਈਪੁਰ, ਸਰਪੰਚ ਦਲਬੀਰ ਸਿੰਘ ਸਠਿਆਲਾ, ਮੇਜਰ ਸਿੰਘ ਠੱਠੀਆਂ ਸਾ: ਸਰਪੰਚ, ਸਰਪੰਚ ਬਲਦੇਵ ਸਿੰਘ ਏਕਲਗੱਡਾ, ਸਰਪੰਚ ਮਨਜੀਤ ਸਿੰਘ ਸ਼ਾਹ ਭੋਰਛੀ, ਸਰਪੰਚ ਸੁਖਦੇਵ ਸਿੰਘ ਝਲਾੜੀ, ਰਤਨ ਸਿੰਘ ਮੈਂਬਰ, ਹਰਜਿੰਦਰ ਸਿੰਘ ਜਿੰਦਾ, ਜਗਦੀਪ ਸਿੰਘ ਮਾਨ, ਰਣਜੀਤ ਸਿੰਘ ਰਾਣਾ ਧੂਲਕਾ, ਲਖਬੀਰ ਸਿੰਘ ਭਿੰਡਰ, ਡਾ: ਰਾਜ ਕੁਮਾਰ ਖਿਲਚੀਆਂ, ਸਰਪੰਚ ਗੁਰਮੁੱਖ ਸਿੰਘ ਸੁਧਾਰ, ਸੋਨੀ ਵੈਰੋਵਾਲ, ਅਮਰੀਕ ਸਿੰਘ ਜਲਾਲਾਬਾਦ, ਕੁਲਵੰਤ ਸਿੰਘ ਗਿੱਲ, ਜਗਤਾਰ ਸਿੰਘ ਰਈਆ ਸਮੇਤ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂਆਂ ਨੇ ਹਾਜ਼ਰੀ ਭਰੀ | ਮੰਚ ਸੰਚਾਲਨ ਗੁਰਦਿਆਲ ਸਿੰਘ ਕੰਗ ਬੁਟਾਰੀ ਨੇ ਨਿਭਾਏ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪਟਿਆਲਾ ਵਿਖੇ ਹੈੱਡ ਆਫਿਸ 'ਚ ਵਿਸ਼ਾਲ ਧਰਨਾ ਅੱਜ <br/> ਅਗਲੀ ਖ਼ਬਰ ਸਰਕਾਰੀ ਸਕੂਲ ਮਟੌਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/>
Ad Position 24