ਟਾਹਲੀ ਸਾਹਿਬ, 3 ਫਰਵਰੀ (ਵਿਨੋਦ ਭੀਲੋਵਾਲ)-ਟੈਕਨੀਕਲ ਸਰਵਿਸ ਯੂਨੀਅਨ ਦੇ ਬਾਰਡਰ ਜ਼ੋਨ ਦੇ ਪ੍ਰਧਾਨ ਜੈਮਲ ਸਿੰਘ ਅਤੇ ਸਬ ਅਰਬਨ ਸਰਕਲ ਅੰਮਿ੍ਤਸਰ ਦੇ ਪ੍ਰਧਾਨ ਗੁਰਵਿੰਦਰ ਸਿੰਘ ਰੰਧਾਵਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ 4 ਫਰਵਰੀ ਨੂੰ ਪਟਿਆਲਾ ਸਥਿਤ ਹੈੱਡ ਆਫਿਸ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਇਹ ਧਰਨਾ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੀਆਂ ਵੱਖ-ਵੱਖ ਸ਼ਹਿਰਾਂ 'ਚ ਸਥਿਤ ਕੀਮਤੀ ਜ਼ਮੀਨਾਂ/ਜਾਇਦਾਦਾਂ ਵੇਚਣ ਦੇ ਵਿਰੋਧ, ਰੋਪੜ ਵਿਖੇ 800 ਮੈਗਾਵਾਟ ਦਾ ਨਵਾਂ ਅਤਿ-ਆਧੁਨਿਕ ਥਰਮਲ ਪਲਾਂਟ ਲਗਾਉਣ ਦੀ ਮੰਗ ਅਤੇ ਬਿਜਲੀ ਐਕਟ-2025 ਦੇ ਵਿਰੋਧ 'ਚ ਦਿੱਤਾ ਜਾ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਇਸ ਧਰਨੇ 'ਚ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਾਥੀ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ |
ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪਟਿਆਲਾ ਵਿਖੇ ਹੈੱਡ ਆਫਿਸ 'ਚ ਵਿਸ਼ਾਲ ਧਰਨਾ ਅੱਜ <br/>
ਅਜੀਤ ਡੈਸਕ
04-02-2026