12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਅਰਦਾਸ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਬਾਬਾ ਬਕਾਲਾ ਸਾਹਿਬ, 3 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਆਕ ਸੰਸਥਾ ਸੰਤ ਸਰ ਪਬਲਿਕ ਸਕੂਲ, ਬੁਤਾਲਾ ਵਿਖੇ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਇਸ ਜਮਾਤ ਦੇ ਵਿਦਿਆਰਥੀਆਂ ਨੇ ਖੁਦ ਸਹਿਜ ਪਾਠ ਦੇ ਭੋਗ ਪਾਏ ਅਤੇ ਸਾਰੇ ਪ੍ਰੋਗਰਾਮ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ | ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਜਿਸ ਦੀ ਸੇਵਾ ਵੀ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਵਲੋਂ ਕੀਤੀ ਗਈ | ਸਕੂਲ ਦੇ ਡਾਇਰੈਕਟਰ ਪਿ੍ੰ: ਨਗੀਨ ਸਿੰਘ ਬੱਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਪਿਛਲੇ 28 ਸਾਲਾਂ ਤੋਂ ਨਿਰੰਤਰ ਚੱਲ ਰਿਹਾ ਹੈ ਅਤੇ ਭਵਿੱਖ ਵਿਚ ਵੀ ਜਾਰੀ ਰਹੇਗਾ | ਜਿਸ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨਾ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਕਿ ਆਪਣੇ ਜੀਵਨ ਵਿਚ ਇਹ ਵਿਦਿਆਰਥੀ ਸੁਚੱਜੇ ਵਿਅਕਤੀ ਬਣ ਕੇ ਜਿੰਮੇਵਾਰੀਆਂ ਨਿਭਾਅ ਸਕਣ |
ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਜ਼ਿੰਦਗੀ ਵਿਚ ਚੰਗਾ ਰਾਹ ਦਿਖਾਉਣ ਲਈ ਤੁਹਾਡੀ ਭੂਮਿਕਾ ਵੀ ਅਹਿਮ ਹੈ | ਉਨ੍ਹਾਂ ਕਿਹਾ ਨਵਾਂ ਸੈਸ਼ਨ ਮਾਰਚ 2026 ਤੋਂ ਸ਼ੁਰੂ ਹੋ ਰਿਹਾ ਹੈ | ਜਿਸ ਵਿਚ ਮਾਪੇ ਆਪਣੇ ਬੱਚਿਆਂ ਨੂੰ ਪ੍ਰੇਰਨਾ ਦੇ ਕੇ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਸਕੂਲ ਭੇਜਣ, ਤਾਂ ਸਮੇਂ ਸਿਰ ਸਿਲੇਬਸ ਪੂਰਾ ਕਰਕੇ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਸ਼ਾਲੀ ਢੰਗ ਨਾਲ ਕਰਵਾ ਕੇ, ਉਨ੍ਹਾਂ ਨੂੰ ਜ਼ਿੰਦਗੀ ਵਿਚ ਕਾਮਯਾਬ ਇਨਸਾਨ ਬਣਾ ਸਕੀਏ |

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਨਗਰ ਕੀਰਤਨ ਅੱਜ-ਧਰਮਬੀਰ ਸੋਹੀ <br/> ਅਗਲੀ ਖ਼ਬਰ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪਟਿਆਲਾ ਵਿਖੇ ਹੈੱਡ ਆਫਿਸ 'ਚ ਵਿਸ਼ਾਲ ਧਰਨਾ ਅੱਜ <br/>
Ad Position 24