12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਨਗਰ ਕੀਰਤਨ ਅੱਜ-ਧਰਮਬੀਰ ਸੋਹੀ <br/>

Ad Position 21
No active advertisement
ਅਜੀਤ ਡੈਸਕ 04-02-2026

ਜੇਠੂਵਾਲ, 3 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਅਟਾਰੀ ਦੇ ਪਿੰਡ ਸੋਹੀਆਂ ਖੁਰਦ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਅੱਜ ਸਜਾਇਆਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਧਰਮਵੀਰ ਸਿੰਘ ਸੋਹੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਸੋਹੀਆ ਖੁਰਦ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਅੱਡਾ ਮੂਧਲ, ਵੇਰਕਾ, ਬਿਜਲੀ ਘਰ ਤੋਂ ਹੁੰਦਾ ਹੋਇਆ, ਗੁਰਦੁਆਰਾ ਸ਼ਹੀਦਾਂ ਸਾਹਿਬ ਚਾਟੀਵਿੰਡ ਅੰਮਿ੍ਤਸਰ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ ਨੂੰ ਰਵਾਨਾ ਕਰਨ ਲਈ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਸ਼ਾਮਲ ਹੋਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਕਿਹਾ ਕਿ ਉਹ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਹੈਪੀ, ਗੁਰਜੰਟ ਸਿੰਘ ਸਾਬਾ, ਨੰਬਰਦਾਰ ਸੇਰਾ ਸੋਹੀ, ਆਤਮਾ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਪੰਚ ਰਵਿੰਦਰ ਸਿੰਘ, ਸ਼ਰਨਬੀਰ ਸਿੰਘ ਸੋਹੀ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ 'ਚ ਫੇਅਰਵੈੱਲ ਪਾਰਟੀ <br/> ਅਗਲੀ ਖ਼ਬਰ ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਅਰਦਾਸ ਦਿਵਸ ਮਨਾਇਆ <br/>
Ad Position 24