ਚਵਿੰਡਾ ਦੇਵੀ, 3 ਫਰਵਰੀ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ 2025-26 ਬੈਚ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਪਾਰਟੀ ਨੂੰ 'ਐਕਸਟਰਾ ਵੈਗੈਂਜ਼ਾ' ਦਾ ਨਾਂ ਦਿੱਤਾ ਗਿਆ | ਫੇਅਰਵੈੱਲ ਪਾਰਟੀ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਨਮਾਨ ਵਿਚ ਕਰਵਾਈ ਗਈ | ਇਸ ਮੌਕੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਸਾਰੇ ਵਿਦਿਆਰਥੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਮਿਲ ਕੇ ਵੱਖ-ਵੱਖ ਸਰਗਰਮੀਆਂ ਕਰਦਿਆਂ ਆਪਣੇ ਸਕੂਲੀ ਜੀਵਨ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ | ਫੇਅਰਵੈੱਲ ਪਾਰਟੀ ਦੌਰਾਨ ਮਿਸਟਰ ਫੇਅਰਵੈੱਲ ਦਾ ਖਿਤਾਬ ਹਿਰਦੇਪਾਲ ਸਿੰਘ ਨੂੰ ਅਤੇ ਮਿਸ ਫੇਅਰਵੈੱਲ ਦਾ ਖਿਤਾਬ ਮਹਿਕ ਪ੍ਰੀਤ ਕੌਰ ਨੂੰ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਖਾਣ-ਪੀਣ ਦਾ ਵੀ ਆਨੰਦ ਮਾਣਿਆ | ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਮਿਸਿਜ਼ ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਅਤੇ ਸਦਾ ਅਗਾਂਹਵਧੂ ਤੇ ਸਕਾਰਾਤਮਕ ਸੋਚ ਅਪਣਾਉਣ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮਿਸਟਰ ਸ਼ਵੀ ਕਪੂਰ, ਪਿ੍ੰਸੀਪਲ ਨਿਤਿਕਾ ਸੇਠੀ, ਉਮੇਸ਼ ਕਪੂਰ, ਕੋਆਰਡੀਨੇਟਰ ਪਾਰੁਲ ਸੁੰਦਰ, ਅਧਿਆਪਕ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |