12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

7 ਨੂੰ ਹੋਣ ਵਾਲੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ-ਗਿੱਲ ਜੇਠੂਵਾਲ <br/>

Ad Position 21
No active advertisement
ਅਜੀਤ ਡੈਸਕ 04-02-2026

ਜੇਠੂਵਾਲ, 3 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਮਿਸਲ 1300 ਘੋੜ ਸਵਾਰ ਬਾਬਾ ਬੀਰ ਸਿੰਘ ਰੰਘੇਰਟਾ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਵਲੋਂ ਬਾਬਾ ਬੀਰ ਸਿੰਘ ਰੰਘਰੇਟਾ 261ਵਾਂ ਅਤੇ ਸੱਚਖੰਡਵਾਸੀ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ ਦੀ ਬਾਰ੍ਹਵੀਂ ਸਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 7 ਫਰਵਰੀ ਨੂੰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਬੀਰ ਸਿੰਘ, ਬਾਬਾ ਧੀਰ ਸਿੰਘ ਸਾਉਣੀ ਨਿਹੰਗ ਸਿੰਘਾਂ ਚਾਟੀਵਿੰਡ ਲੇਹਲ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਹੋਣ ਵਾਲੇ ਇਨ੍ਹਾਂ ਸਮਾਗਮਾਂ ਨੂੰ ਸਮਰਪਿਤ 4 ਫਰਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਇਸ ਨਰਗ ਕੀਰਤਨ ਦਾ ਜੇਠੂਵਾਲ ਪੁੱਜਣ 'ਤੇ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ 'ਚ ਭਰਵਾਂ ਸਵਾਗਤ ਕੀਤਾ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਗਿੱਲ ਜੇਠੂਵਾਲ ਵਲੋਂ 7 ਨੂੰ ਹੋਣ ਵਾਲੇ ਸਮਾਗਮ ਤੇ ਨਗਰ ਕੀਰਤਨ ਦੇ ਸਵਾਗਤ ਸੰਬੰਧੀ ਹੋਈ ਮੀਟਿੰਗ ਦੌਰਾਨ ਕੀਤਾ | ਗਿੱਲ ਨੇ ਕਿਹਾ ਕਿ ਅੱਜ ਨਗਰ ਕੀਰਤਨ ਤੇ ਸਮਾਗਮਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਆਪਣਾ ਜੀਵਨ ਸਫਲ ਬਣਾਉਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਇਸ ਨਗਰ ਕੀਰਤਨ 'ਚ ਪੰਜਾਂ ਪਿਆਰਿਆਂ ਸਮੇਤ ਬਾਬਾ ਮੇਜਰ ਸਿੰਘ ਸੋਢੀ ਤੇ ਹੋਰ ਸੰਤਾਂ ਮਹਾਪੁਰਖਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜੇਠੂਵਾਲ, ਸੰਤੋਖ ਸਿੰਘ, ਜਸਪਾਲ ਸਿੰਘ ਮੂਧਲ, ਆਤਮਾ ਸਿੰਘ ਪੰਚ, ਗਿਆਨ ਸਿੰਘ, ਜਥੇਦਾਰ ਜਸਵੰਤ ਸਿੰਘ ਸੁਧਾਰਪੁਰੀ, ਜਗਜੀਤ ਸਿੰਘ, ਹਰਪਾਲ ਸਿੰਘ, ਜਗਜੀਤ ਸਿੰਘ ਜੱਗੀ, ਬਲਿਹਾਰ ਸਿੰਘ ਜੇਠੂਵਾਲ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਮਝੈਲ ਰੂਰਲ ਸਪੋਰਟਸ ਸੁਸਾਇਟੀ ਦੀ ਇਕਤੱਰਤਾ 'ਚ ਅਬਜਿੰਦਰ ਸਿੰਘ ਸੰਧੂ ਨੂੰ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਰਈਆ ਵਾਰਡ ਨੰਬਰ 4 ਦੇ ਮੁਹੱਲਾ ਵਾਸੀਆਂ ਨੇ ਸੀਵਰੇਜ ਪਾਉਣ ਲਈ ਚੇਅਰਮੈਨ ਸੁਰਜੀਤ ਸਿੰਘ ਕੰਗ ਨੂੰ ਦਿੱਤਾ ਮੰਗ ਪੱਤਰ <b...
Ad Position 24