ਜੇਠੂਵਾਲ, 3 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਨੂੰ ਬੂਥ ਪੱਧਰ 'ਤੇ ਮਜਬੂਤ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹਲਕਾ ਦੱਖਣੀ 'ਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਕਾਂਗਰਸੀ ਵਰਕਰਾਂ ਦਾ ਵੱਡੇ ਪੱਧਰ ਤੇ ਸਹਿਯੋਗ ਲਵਾਂਗੇ ਕਿਉਂਕਿ ਪਾਰਟੀ ਦੀ ਰੀੜ ਦੀ ਹੱਡੀ ਵਜੋਂ ਕਾਂਗਰਸੀ ਵਰਕਰ ਹੀ ਕੰਮ ਕਰਦੇ ਹਨ ਤਾਂ ਹੀ ਹਲਕੇ ਵਿਚ ਕਾਂਗਰਸ ਨੂੰ ਮਜਬੂਤ ਕਰਕੇ ਬੁਲੰਦੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਵਰਕਰ ਹੁਣ ਤੋਂ ਹੀ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲੈਣ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਨੇ ਪਿੰਡ ਮੂਧਲ ਵਿਖੇ ਕਾਂਗਰਸੀ ਆਗੂ ਇਕਬਾਲ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਲਕੇ 'ਚ ਪਾਰਟੀ ਦੇ ਮਿਹਨਤੀ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ ਤਾਂਕਿ ਉਹ ਹੁਣ ਤਾੋ ਹੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣ ਲਈ ਦਿਲ ਖੋਲ ਕੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਕੋਈ ਆਪਸੀ ਫੁੱਟ ਨਹੀਂ ਹੈ ਅਤੇ ਪਾਰਟੀ ਇਕਮੁੱਠ ਹੋ ਕੇ ਸੂਬੇ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜੇਗੀ ਅਤੇ ਕਾਂਗਰਸ ਸਰਕਾਰ ਬਣਾਏਗੀ | ਇਸ ਮੌਕੇ ਸਾਬਕਾ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ, ਕੌਂਸਲਰ ਅੰਮਿ੍ਤਪਾਲ ਸਿੰਘ, ਇਕਬਾਲ ਸਿੰਘ ਮੂਧਲ, ਧਰਮਬੀਰ ਸਿੰਘ ਵੇਰਕਾ, ਲੱਕੀ ਸੰਧੂ ਵੇਰਕਾ, ਬਲਾਕ ਸੰਮਤੀ ਮੈਂਬਰ ਅਰਸ਼ਦੀਪ ਸਿੰਘ ਮੂਧਲ, ਨਿਸ਼ਾਨ ਸਿੰਘ ਸੋਹੀ, ਸਮੇਤ ਹੋਰ ਕਾਂਗਰਸੀ ਵਰਕਰ ਸ਼ਾਮਿਲ ਸਨ |