12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਰਿਹਾਅ ਹੋਣ ਦੀ ਖ਼ੁਸ਼ੀ ਵਿਚ ਚੱਕ ਡੋਗਰਾਂ ਵਿਖੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ <br/>

Ad Position 21
No active advertisement
ਅਜੀਤ ਡੈਸਕ 04-02-2026
ਅਜਨਾਲਾ, 3 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਕੱਲ੍ਹ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਰਿਹਾਅ ਹੁੰਦਿਆਂ ਹੀ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਸੀਨੀਅਰ ਅਕਾਲੀ ਆਗੂ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਦੀ ਅਗਵਾਈ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਆਤਿਸ਼ਬਾਜ਼ੀ ਚਲਾਉਂਦਿਆਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਝੂਠਾ ਮੁਕਦਮਾ ਦਰਜ ਕੀਤਾ ਗਿਆ ਸੀ ਤੇ ਹੁਣ ਉਨ੍ਹਾਂ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਨਾਲ ਬਦੀ 'ਤੇ ਨੇਕੀ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਸਿਆਸੀ ਬਦਲਾਖੋਰੀ ਤਹਿਤ ਨਿੱਜੀ ਰੰਜਿਸ਼ ਕੱਢਦੇ ਹੋਏ ਬਿਕਰਮ ਸਿੰਘ ਮਜੀਠੀਆ ਨਾਲ ਅਜਿਹੇ ਹੱਥਕੰਡੇ ਵਰਤ ਰਹੀ ਹੈ ਜਿਸਦਾ ਪੰਜਾਬ ਦੇ ਸੂਝਵਾਨ ਲੋਕ 2017 ਦੀਆਂ ਚੋਣਾਂ ਵਿਚ ਮੂੰਹ ਤੋੜਵਾਂ ਜਵਾਬ ਦੇਣਗੇ | ਇਸ ਮੌਕੇ ਸਾਬਕਾ ਸਰਪੰਚ ਕੁਲਵੰਤ ਸਿੰਘ, ਸਾਬਕਾ ਸਰਪੰਚ ਸਲਵਿੰਦਰ ਸਿੰਘ, ਪ੍ਰੇਮ ਮੱਲੀ, ਦਿਲਬਾਗ ਸਿੰਘ, ਰਵੇਲ ਸਿੰਘ, ਪੰਚ ਸੁਰਜੀਤ ਸਿੰਘ, ਲੱਭਾ ਸਿੰਘ, ਬਾਜ ਸਿੰਘ, ਬਾਬਾ ਜਗੀਰ ਸਿੰਘ, ਹਰਦੀਪ ਸਿੰਘ ਸੈਕਟਰੀ, ਜੋਗਿੰਦਰ ਸਿੰਘ, ਬੂਟਾ ਸਿੰਘ, ਇਕਬਾਲ ਸਿੰਘ, ਡਾ: ਜੱਗਾ ਸਿੰਘ, ਜਗੀਰ ਸਿੰਘ ਅਤੇ ਬੁੱਧ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ-ਅਕਾਲੀ ਆਗੂ <br/> ਅਗਲੀ ਖ਼ਬਰ ਹਲਕਾ ਦੱਖਣੀ 'ਚ ਬੂਥ ਪੱਧਰ ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਦਾ ਸਹਿਯੋਗ ਲੈ ਕੇ ਦਿਨ ਰਾਤ ਇਕ ਕਰਾਂਗੇ-...
Ad Position 24