12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜਮਾਨਤ ਮਿਲਣ ਨਾਲ ਹਲਕੇ ਦੇ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ-ਭਕਨਾ, ਹਰੀਆ, ਉੱਪਲ <br/>

Ad Position 21
No active advertisement
ਅਜੀਤ ਡੈਸਕ 04-02-2026
ਜੇਠੂਵਾਲ, 3 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਪ ਸਰਕਾਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਝੂਠੇ ਮੁਕਦੱਮੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਹਲਕਾ ਮਜੀਠਾ ਦੇ ਅਕਾਲੀ ਵਰਕਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਵਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਵਿਚ ਭਾਰੀ ਖੁਸ਼ੀ ਦੀ ਲਹਿਰ ਵੀ ਪਾਈ ਜਾ ਰਹੀ ਹੈ | ਕਿਉਂਕਿ ਆਖਿਰ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸਚਾਈ ਦੀ ਹੀ ਜਿੱਤ ਹੋਈ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ: ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ, ਅਕਾਲੀ ਦਲ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਮੱਖਣ ਸਿੰਘ ਹਰੀਆ ਤੇ ਯੂਥ ਅਕਾਲੀ ਆਗੂ ਮਨਪ੍ਰੀਤ ਸਿੰਘ ਉੱਪਲ ਨੇ ਸਾਂਝੇ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਸੂਬੇ ਵਿਚ ਵਧ ਰਹੀ ਚੜਤ ਨੂੰ ਵੇਖਦਿਆਂ ਹੋਇਆਂ ਮਾਨ ਸਰਕਾਰ ਨੇ ਬੁਖਲਾਹਟ ਵਿਚ ਆ ਕੇ ਉਸ ਵਿਰੁੱਧ ਜੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਜਿਹੜਾ ਝੂਠਾ ਪਰਚਾ ਦਰਜ ਕੀਤਾ ਸੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਰਕਾਰ ਬਦਲੇ ਦੀ ਭਾਵਨਾ ਤੋਂ ਕੰਮ ਕਰ ਰਹੀ ਹੈ ਪਰ ਸਰਕਾਰ ਵਲੋਂ ਅਕਾਲੀ ਦਲ ਨੂੰ ਕਮਜੋਰ ਕਰਨ ਲਈ ਜੋ ਹੱਥਕੰਡੇ ਵਰਤੇ ਜਾ ਰਹੇ ਹਨ ਉਨ੍ਹਾਂ ਨੂੰ ਅਕਾਲੀ ਵਰਕਰ ਕਦੇ ਕਾਮਯਾਬ ਨਹੀਂ ਹੋਣ ਦੇਣਗੇ | ਕਿਉਂਕਿ ਸ: ਮਜੀਠੀਆ ਇਕ ਅਜਿਹੇ ਪਾਰਟੀ ਆਗੂ ਹਨ ਜਿਸ ਨੇ ਹਮੇਸ਼ਾਂ ਹੀ ਸਚਾਈ 'ਤੇ ਪਹਿਰਾ ਦਿੱਤਾ ਹੈ ਜਿਸ ਦੀ ਬਦੌਲਤ ਹਲਕਾ ਮਜੀਠਾ ਵਿਚ ਅਕਾਲੀ ਦਲ ਦੀ ਚੜਤ ਪੂਰੀ ਤਰ੍ਹਾਂ ਬਰਕਰਾਰ ਹੈ ਅਤੇ ਅਕਾਲੀ ਆਗੂ ਤੇ ਵਰਕਰਾਂ ਨੇ ਵੀ ਮਜੀਠੀਆ ਦੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ | ਇਸ ਮੌਕੇ ਸਰਪੰਚ ਸੁਖਦੀਪ ਸਿੰਘ ਦੀਪੀ ਕੱਥੂਨੰਗਲ, ਸਾਬਕਾ ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ ਆਦਿ ਵਰਕਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਮਜੀਠਾ 'ਚ ਖ਼ੁਸ਼ੀ ਦੀ ਲਹਿਰ <br/> ਅਗਲੀ ਖ਼ਬਰ ਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਅਕਾਲੀ ਵਰਕਰਾਂ ਦੇ ਹੋਏ ਹੌਂਸਲੇ ਬੁਲੰਦ-ਅਕਾਲੀ ਆਗੂ <br/>
Ad Position 24