12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਵੱਡੀ ਜਿੱਤ-ਸਰਪੰਚ ਸੰਧੂ <br/>

Ad Position 21
No active advertisement
ਅਜੀਤ ਡੈਸਕ 04-02-2026
ਜੈਂਤੀਪੁਰ, 3 ਫਰਵਰੀ (ਭੁਪਿੰਦਰ ਸਿੰਘ ਗਿੱਲ)-ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਉਤੇ ਖੁਸ਼ੀ ਪ੍ਰਗਟ ਕਰਦਿਆਂ ਸਰਪੰਚ ਰਘਬੀਰ ਸਿੰਘ ਸੰਧੂ ਨੇ ਕਿਹਾ ਕਿ ਸ. ਮਜੀਠੀਆ ਨੂੰ ਪੰਜਾਬ ਸਰਕਾਰ ਨੇ ਝੂਠੇ ਕੇਸ 'ਚ ਲੰਮੇ ਸਮੇਂ ਤੋਂ ਜੇਲ੍ਹ 'ਚ ਡੱਕਿਆ ਹੋਇਆ ਸੀ | ਇਕੱਲਾ ਜੇਲ੍ਹ 'ਚ ਹੀ ਨਹੀਂ ਸੀ ਡੱਕਿਆ, ਸਗੋਂ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਕੀਤਾ ਜਾ ਰਿਹਾ ਸੀ | ਉਨ੍ਹਾਂ ਦੀ ਜ਼ਮਾਨਤ ਨਾਲ ਹਲਕਾ ਮਜੀਠਾ ਦੇ ਵਰਕਰਾਂ 'ਚ ਖੁਸ਼ੀ ਲਹਿਰ ਪਾਈ ਜਾ ਰਹੀ ਹੈ ਤੇ ਅਕਾਲੀ ਵਰਕਰਾਂ ਵਲੋਂ ਆਤਿਸ਼ਬਾਜੀ ਵੀ ਕੀਤੀ ਜਾ ਰਹੀ ਏ ਮਠਿਆਈਆਂ ਵੀ ਵੰਡੀਆ ਗਈਆਂ | ਇਸ ਮੌਕੇ ਪ੍ਰਧਾਨ ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਸਰੂਪ ਸਿੰਘ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਸਾਧੂ ਸਿੰਘ, ਦਲਜੀਤ ਸਿੰਘ, ਹਰਅੰਮਿ੍ਤਪਾਲ ਸਿੰਘ, ਸੁਖਦੇਵ ਸਿੰਘ, (ਤਿੰਨੇ ਸਾਬਕਾ ਸਰਪੰਚ) ਜੋਗਿੰਦਰ ਸਿੰਘ ਰੰਧਾਵਾ, ਪਰਮਿੰਦਰ ਸਿੰਘ ਬੱਲ, ਜਥੇ. ਹਰਪਾਲ ਸਿੰਘ, ਹਰਜਿੰਦਰ ਸਿੰਘ, ਲਾਲੀ ਯੂ. ਕੇ., ਹਰਭਜਨ ਸਿੰਘ, ਅਜੀਤ ਸਿੰਘ, ਕੁਲਵੰਤ ਸਿੰਘ ਸੰਗਾ, ਮਨਪ੍ਰੀਤ ਸਿੰਘ ਸੰਧੂ, ਸਰਬਜੀਤ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ ਫੌਜੀ, ਜਸਪਾਲ ਸਿੰਘ, ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ ਸੱਚ 'ਤੇ ਲਾਈ ਮੋਹਰ-ਸਰਪੰਚ ਬੱਲ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਮਜੀਠਾ 'ਚ ਖ਼ੁਸ਼ੀ ਦੀ ਲਹਿਰ <br/>
Ad Position 24