12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ ਸੱਚ 'ਤੇ ਲਾਈ ਮੋਹਰ-ਸਰਪੰਚ ਬੱਲ <br/>

Ad Position 21
No active advertisement
ਅਜੀਤ ਡੈਸਕ 04-02-2026
ਜੈਂਤੀਪੁਰ, 3 ਫਰਵਰੀ (ਭੁਪਿੰਦਰ ਸਿੰਘ ਗਿੱਲ)-ਮਾਣਯੋਗ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ 'ਤੇ ਸਰਪੰਚ ਗੁਰਮੀਤ ਸਿੰਘ ਬੱਲ ਨੇ ਕਿਹਾ ਕਿ 'ਆਪ' ਸਰਕਾਰ ਦੇ ਝੂਠ ਦਾ ਪੁਲੰਦਾ ਢਹਿ-ਢੇਰੀ ਹੋ ਗਿਆ ਹੈ ਤੇ ਆਖਿਰ ਸਚਾਈ ਦੀ ਜਿੱਤ ਹੋਈ ਹੈ ਕਿਉਂਕਿ ਭਗਵੰਤ ਮਾਨ ਦੀ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਮਜੀਠੀਆ 'ਤੇ ਝੂਠਾ ਕੇਸ ਬਣਾਇਆ ਗਿਆ ਸੀ | ਸਰਪੰਚ ਬੱਲ ਨੇ ਕਿਹਾ ਕਿ ਮਜੀਠੀਆ ਨੂੰ ਜ਼ਮਾਨਤ ਮਿਲਣ ਉਪਰੰਤ ਹਲਕਾ ਮਜੀਠਾ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹਾਕਮ ਧਿਰ ਵਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਸੱਤਾ ਦੀ ਪਾਵਰ ਦੀ ਦੁਰਵਰਤੋਂ ਕੀਤੀ ਗਈ ਹੈ, ਜਿਸ ਦਾ ਖਮਿਆਜ਼ਾ ਇਨ੍ਹਾਂ ਨੂੰ ਭੁਗਤਣਾ ਪਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਇਹ ਕਦੇ ਵੀ ਦਬਾਅ ਨਹੀਂ ਸਕਦੇ | ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ 'ਚ ਨਵਦੀਪ ਸਿੰਘ ਬੱਲ, ਮੰਗਲ ਸਿੰਘ, ਬਿਕਰਮਜੀਤ ਸਿੰਘ ਖਾਲਸਾ, ਹੈਪੀ ਢਿੱਲੋਂ, ਮਨਜੀਤ ਸਿੰਘ ਬੱਲ, ਸਮੇਤ ਹੋਰ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਲਾਸ ਬਾਰ੍ਹਵੀਂ ਦੇ ਵਿਦਿਆਰਥੀ ਬਣੇ ਇਕ ਦਿਨ ਦੇ ਸਕੂਲ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ <br/> ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਵੱਡੀ ਜਿੱਤ-ਸਰਪੰਚ ਸੰਧੂ <br/>
Ad Position 24