12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਕਲਾਸ ਬਾਰ੍ਹਵੀਂ ਦੇ ਵਿਦਿਆਰਥੀ ਬਣੇ ਇਕ ਦਿਨ ਦੇ ਸਕੂਲ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ <br/>

Ad Position 21
No active advertisement
ਅਜੀਤ ਡੈਸਕ 04-02-2026
ਚੌਕ ਮਹਿਤਾ, 3 ਫ਼ਰਵਰੀ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਚ ਅਜ ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਵਿਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਗਤੀਵਿਧੀ ਆਯੋਜਿਤ ਕੀਤੀ ਗਈ | ਇਸ ਗਤੀਵਿਧੀ ਤਹਿਤ 12ਵੀਂ ਜਮਾਤ (ਮੈਡੀਕਲ ਸਟਰੀਮ) ਦੇ ਵਿਦਿਆਰਥੀਆਂ ਵਿਚੋਂ ਇੱਕ ਦਿਨ ਲਈ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ ਦੀ ਭੂਮਿਕਾ ਨਿਭਾਈ ਗਈ | ਦਮਨਪ੍ਰੀਤ ਸਿੰਘ ਵਲੋਂ ਪਿ੍ੰਸੀਪਲ ਅਤੇ ਬਲਰਾਜ ਸਿੰਘ ਵਲੋਂ ਵਾਈਸ ਪਿ੍ੰਸੀਪਲ ਦੀ ਭੂਮਿਕਾ ਅਦਾ ਕੀਤੀ ਗਈ | ਖਾਲਸਾ ਅਕੈਡਮੀ ਪਹੁੰਚਣ 'ਤੇ ਦੋਹਾਂ ਵਿਦਿਆਰਥੀਆਂ ਦਾ ਪਿ੍ੰਸੀਪਲ/ ਡਾਇਰੈਕਟਰ ਡਾ. ਜਤਿੰਦਰ ਸ਼ਰਮਾ ਅਤੇ ਸਮੂਹ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਦਾ ਕਾਰਜਭਾਰ ਸੰਭਾਲਣ ਲਈ ਕਿਹਾ ਗਿਆ | ਦੋਹਾਂ ਵਿਦਿਆਰਥੀਆਂ ਨੇ ਇਸ ਵਿਸ਼ੇਸ਼ ਦਿਨ ਦੌਰਾਨ ਪਿ੍ੰਸੀਪਲ ਅਤੇ ਵਾਈਸ ਪਿ੍ੰਸੀਪਲ ਦੇ ਅਹੁਦਿਆਂ ਨਾਲ ਸੰਬੰਧਿਤ ਸਾਰੇ ਕਾਰਜ ਨਿਭਾ ਕੇ ਇੱਕ ਨਵਾਂ ਅਤੇ ਪ੍ਰੇਰਣਾਦਾਇਕ ਅਨੁਭਵ ਪ੍ਰਾਪਤ ਕੀਤਾ | ਪਿ੍ੰਸੀਪਲ/ਡਾਇਰੈਕਟਰ ਡਾ. ਜਤਿੰਦਰ ਸ਼ਰਮਾ ਜੋ ਕਿ ਖਾਲਸਾ ਅਕੈਡਮੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ | ਇਸ ਵਚਨਬੱਧਤਾ ਨੂੰ ਨਿਭਾਉਂਦੇ ਹੋਏ ਉਹ ਦਿਨ-ਰਾਤ ਮਿਹਨਤ ਕਰ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਗਤੀਵਿਧੀ-ਅਧਾਰਿਤ ਸਿੱਖਿਆ ਦੇਣ ਦੇ ਉਦੇਸ਼ ਨਾਲ ਨਿਰੰਤਰ ਅਜਿਹੀਆਂ ਸਿੱਖਿਆਤਮਕ ਗਤੀਵਿਧੀਆਂ ਕਰਵਾਉਂਦੇ ਰਹਿੰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਕੋਲੋਂ ਆਪਣੇ ਅਹੁਦਿਆਂ ਦੀ ਭੂਮਿਕਾ ਅਦਾ ਕਰਵਾ ਕੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਕੇ ਅਜਿਹੇ ਜ਼ਿੰਮੇਵਾਰ ਅਹੁਦੇ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਉਪਰੰਤ ਮੱਤੇਵਾਲ ਵਿਚ ਜਸ਼ਨ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਦੇ ਕੇ ਸੁਪਰੀਮ ਕੋਰਟ ਨੇ ਸੱਚ 'ਤੇ ਲਾਈ ਮੋਹਰ-ਸਰਪੰਚ ਬੱਲ <br/>
Ad Position 24