12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਸਾਲਾਨਾ ਸਮਾਗਮ ਕਰਾਇਆ <br/>

Ad Position 21
No active advertisement
ਅਜੀਤ ਡੈਸਕ 04-02-2026
ਜੰਡਿਆਲਾ ਗੁਰੂ, 3 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਨੇ 38ਵਾਂ ਸਾਲਾਨਾ ਸਮਾਗਮ ਸਕੂਲ ਦੇ ਮੈਦਾਨ ਵਿਚ ਬੜੀ ਧੂਮਧਾਮ ਨਾਲ ਕਰਾਇਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ ਹਾਜ਼ਰ ਹੋਏ | ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਮੰਡੀ ਦੇ ਸਾਲਾਨਾ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਨੇ ਧਾਰਮਿਕ ਸ਼ਬਦ ਗਾਇਨ ਕਰਨ ਉਪਰੰਤ ਕੀਤੀ | ਸਕੂਲ ਦੇ ਬੱਚਿਆਂ ਨੇ ਇਸ ਮੌਕੇ ਭੰਗੜਾ, ਗਿੱਧਾ, ਲੁੱਡੀ, ਗੀਤ, ਸੰਗੀਤ, ਕੋਰੀਓਗਰਾਫੀ, ਸਮਾਜਿਕ ਬੁਰਾਈਆਂ ਤੇ ਚੋਟ ਕਰਦੀਆਂ ਸਕਿੱਟਾਂ ਪੇਸ਼ ਕੀਤੀਆਂ ਅਤੇ ਖੂਬ ਵਾਹ ਵਾਹ ਖੱਟੀ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ ਅਤੇ ਸਮਾਜ ਵਿਚ ਆਏ ਨਿਘਾਰ ਅਤੇ ਬੁਰਾਈਆਂ ਨੂੰ ਸੁਧਾਰਨ ਲਈ ਸਿੱਖਿਆ ਦਾ ਪ੍ਰਾਪਤ ਕੀਤਾ ਹੋਣਾਂ ਬਹੁਤ ਜਰੂਰੀ ਹੈ | ਉਨ੍ਹਾਂ ਕਿਹਾ ਕਿ ਧੀਆਂ ਨੂੰ ਤਾਂ ਵੱਧ ਤੋਂ ਵੱਧ ਵਿੱਦਿਆ ਦਿਵਾਉਂਣੀ ਚਾਹੀਦੀ ਹੈ ਕਿਉਂਕਿ ਇਕ ਧੀ ਪੜ ਜਾਵੇ ਤਾਂ ਕੁਲਾਂ ਸਵਾਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਮਾਤਾ-ਪਿਤਾ, ਸਕੂਲ ਦੇ ਅਧਿਆਪਕਾਂ, ਵੱਡਿਆਂ ਦੇ ਆਗਿਆਕਾਰੀ ਹੋ ਕੇ ਅਨੁਸ਼ਾਸਨ ਵਿਚ ਰਹਿ ਕੇ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਅੱਜ ਦੇ ਯੁੱਗ ਵਿਚ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਦਾ ਬਹੁਤ ਹੀ ਵਧੀਆ ਭਵਿੱਖ ਹੈ | ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਪੜ੍ਹ ਕੇ ਵੱਖ-ਵੱਖ ਵਿਭਾਗਾਂ ਵਿਚ ਉੱਚ ਅਹੁਦਿਆਂ ਤੇ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਸਕੂਲ ਦੇ ਸਾਬਕਾ ਵਿਦਿਆਰਥੀਆਂ ਅਤੇ ਸਕੂਲ ਦੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਰਜੇਸ਼ ਕੁਮਾਰ ਸ਼ਰਮਾ, ਸਕੂਲ ਦੇ ਐੱਮ. ਡੀ. ਦਵਿੰਦਰ ਕੌਰ, ਪਿ੍ੰ: ਵਿਕਰਮਜੀਤ ਚੌਹਾਨ ਨੇ ਸਨਮਾਨ ਕੀਤਾ | ਸਕੂਲ ਦੀ ਐੱਮ. ਡੀ. ਦਵਿੰਦਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਤੇ ਚਾਨਣਾਂ ਪਾਉਂਦਿਆਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸ ਜੈਨ, ਸੋਨੂੰ ਮਿਗਲਾਨੀ, ਸਤਨਾਮ ਕੌਰ, ਗਗਨਦੀਪ ਸਿੰਘ, ਸੁਰੇਸ਼ ਕੁਮਾਰ, ਸਰਦੂਲ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ 'ਆਪ' ਦੇ 2 ਸਰਕਲ ਪ੍ਰਧਾਨ, 1 ਮੀਡੀਆ ਇੰਚਾਰਜ ਅਤੇ 4 ਮੌਜੂਦਾ ਮੈਂਬ... ਅਗਲੀ ਖ਼ਬਰ ਮਜੀਠੀਆ ਦੀ ਜ਼ਮਾਨਤ ਉਪਰੰਤ ਮੱਤੇਵਾਲ ਵਿਚ ਜਸ਼ਨ <br/>
Ad Position 24