12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ 'ਆਪ' ਦੇ 2 ਸਰਕਲ ਪ੍ਰਧਾਨ, 1 ਮੀਡੀਆ ਇੰਚਾਰਜ ਅਤੇ 4 ਮੌਜੂਦਾ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 04-02-2026
ਬਾਬਾ ਬਕਾਲਾ ਸਾਹਿਬ, 3 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਇਕੱਲਿਆਂ ਹੀ ਚੋਣਾਂ ਲੜੇਗਾ ਅਤੇ ਜਿੱਤ ਦਾ ਪਰਚਮ ਲਹਿਰਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਗੁ: ਬਾਬਾ ਪੱਲ੍ਹਾ ਜੀ ਬੁਤਾਲਾ ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਹੋਈ ਇਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਸਰਪੰਚ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕ ਰਿਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਧੜਾ ਧੜ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਹੁਣ 2027 ਦੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਦੌਰਾਨ ਹੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ 2 ਸਰਕਲ ਪ੍ਰਧਾਨ, 1 ਮੀਡੀਆ ਇੰਚਾਰਜ ਅਤੇ 4 ਮੌਜੂਦਾ ਮੈਂਬਰ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਵਿਚ ਯੂਥ ਆਗੂ ਚਰਨਜੀਤ ਸਿੰਘ ਚੰਨਾ ਬੁਤਾਲਾ, ਬਾਪੂ ਬਲਦੇਵ ਸਿੰਘ ਭੈਣੀ, ਗਗਨਦੀਪ ਸਿੰਘ ਬੁਤਾਲਾ, ਜਤਿੰਦਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਗੁਰਚਰਨ ਸਿੰਘ ਮੈਂਬਰ ਪੰਚਾਇਤ, ਨਿਰਵੈਰ ਸਿੰਘ ਮੈਂਬਰ ਪੰਚਾਇਤ, ਸੋਨਾ ਸਿੰਘ ਮੈਂਬਰ ਪੰਚਾਇਤ, ਗੁਰਦਰਸ਼ਨ ਸਿੰਘ, ਗੁਰਨਾਮ ਸਿੰਘ, ਹਰਦੀਪ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਪ੍ਰਭਜੀਤ ਸਿੰਘ, ਮੰਗਲ ਸਿੰਘ, ਜੋਬਨਬੀਰ ਸਿੰਘ, ਰਾਜਦੀਪ ਸਿੰਘ ਆਦਿ ਪਰਿਵਾਰਾਂ ਦੇ ਨਾਂ ਵਰਨਯਯੋਗ ਹਨ | ਜਿਨ੍ਹਾਂ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ, ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਬਲਜੀਤ ਸਿੰਘ ਬੁੱਟਰ, ਬਾਬਾ ਹਰਜੀਤ ਸਿੰਘ ਅੱਲੋਵਾਲ, ਮਨਜਿੰਦਰ ਸਿੰਘ ਰਾਮਪੁਰ ਆਦਿ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਅਤੇ ਕਿਹਾ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਬਣਦਾ ਮਾਣ ਸਤਿਕਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਸੰਬੰਧੀ ਬਸਪਾ ਸੂਬੇ ਭਰ 'ਚ ਸਮਾਗਮ ਕਰਵਾਏਗੀ-ਡਾ. ਕਰੀਮਪੁਰੀ <br/> ਅਗਲੀ ਖ਼ਬਰ ਲਿਟਲ ਫਲਾਵਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਸਾਲਾਨਾ ਸਮਾਗਮ ਕਰਾਇਆ <br/>
Ad Position 24