19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਦਰਦਨਾਕ ਮੌਤ <br/>

Ad Position 21
No active advertisement
ਅਜੀਤ ਡੈਸਕ 05-02-2026
ਚੋਗਾਵਾਂ, (ਅੰਮਿ੍ਤਸਰ), 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਪ੍ਰੀਤ ਨਗਰ ਤੇ ਵੈਰੋਕੇ ਵਿਚਕਾਰ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ 'ਚ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੇ ਗਏ | ਮਿ੍ਤਕ ਦੀ ਪਹਿਚਾਣ ਫਤਿਹ ਸਿੰਘ (45) ਤੇ ਬਲਜੀਤ ਕੌਰ (40) ਜੋ ਕਿ ਪਿੰਡ ਲੋਪੋਕੇ ਦੇ ਰਹਿਣ ਵਾਲੇ ਹਨ | ਮਿਲੀ ਜਾਣਕਾਰੀ ਅਨੁਸਾਰ ਫਤਿਹ ਸਿੰਘ ਤੇ ਬਲਜੀਤ ਕੌਰ ਪਿੰਡ ਭੀਲੋਵਾਲ ਕੱਚਾ ਤੋਂ ਲੋਪੋਕੇ ਮੋਟਰਸਾਈਕਲ 'ਤੇ ਆ ਰਹੇ ਸਨ | ਜਦੋਂ ਵੈਰੋਕੇ ਤੋਂ ਪ੍ਰੀਤ ਨਗਰ ਵਿਚਕਾਰ ਪਹੁੰਚੇ ਤਾਂ ਸਾਹਮਣੇ ਤੋਂ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਸਵਿਫਟ ਕਾਰ ਐੱਚ. ਆਰ. 10 ਡਬਲਿਊ 4154 ਨੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਜ਼ਬਰਦਸਤ ਟੱਕਰ ਮਾਰ ਦਿੱਤੀ | ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ, ਮੌਕੇ 'ਤੇ ਹੀ ਦੋਵਾਂ ਜੀਆਂ ਦੀ ਮੌਤ ਹੋ ਗਈ | ਕਾਰ ਚਾਲਕ ਗੱਡੀ ਛੱਡ ਕੇ ਫਰਾਰ ਹੋ ਗਏ | ਇਸ ਸੰਬੰਧੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ 'ਚ ਕਾਊਾਟਰ ਇੰਟੈਲੀਜੈਂਸ ਵਲੋਂ 5 ਕਿੱਲੋਗ੍ਰਾਮ ਹੈਰੋਇਨ ਸਮੇਤ 4 ਤਸਕਰ ਕੀਤੇ ਕਾਬੂ <br/> ਅਗਲੀ ਖ਼ਬਰ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੱਚਾਈ ਦੀ ਹੋਈ ਜਿੱਤ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ <br/>
Ad Position 24