19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੱਚਾਈ ਦੀ ਹੋਈ ਜਿੱਤ-ਜ਼ਿਲ੍ਹਾ ਪ੍ਰਧਾਨ ਰਾਜਾ ਲਦੇਹ <br/>

Ad Position 21
No active advertisement
ਅਜੀਤ ਡੈਸਕ 05-02-2026
ਰਾਜਾਸਾਂਸੀ, 4 ਜਨਵਰੀ (ਹਰਦੀਪ ਸਿੰਘ ਖੀਵਾ)-ਲੋਕਾਂ ਦੇ ਹਰਮਨ ਪਿਆਰੇ ਨੇਤਾ ਅਤੇ ਮਾਝੇ ਦੇ ਜਰਨੈਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਪੰਜਾਬ ਦੀ ਰਾਜਨੀਤੀ ਵਿਚ ਇਕ ਵੱਡਾ ਮੋੜ ਆਇਆ ਹੈ | ਇਸ ਫ਼ੈਸਲੇ ਨਾਲ ਨਾ ਸਿਰਫ਼ ਮਜੀਠੀਆ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਰਜ ਕੀਤੇ ਗਏ ਪ੍ਰੰਤੂ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਦੋਸ਼ ਕਾਨੂੰਨ ਪੜਤਾਲ 'ਤੇ ਖਰੇ ਨਹੀਂ ਉਤਰੇ | ਰਾਜਾ ਲਦੇਹ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਨੂੰ ਅਕਾਲੀ ਦਲ ਵਲੋਂ ਨਿਆਂਪਾਲਿਕਾ 'ਤੇ ਭਰੋਸੇ ਦੀ ਮਿਸਾਲ ਵਜੋਂ ਵੇਖਿਆ ਜਾ ਰਿਹਾ ਹੈ | ਉਨ੍ਹਾਂ ਮੁਤਾਬਕ ਇਹ ਸਾਰੇ ਮੁਕੱਦਮੇ ਸਿਰਫ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਬਣਾਏ ਗਏ ਤਾਂ ਜੋ ਅਕਾਲੀ ਦਲ ਦੀ ਹੱਕ ਸੱਚ ਦੀ ਆਵਾਜ਼ ਨੂੰ ਦਬਾਇਆ ਜਾ ਸਕੇ ਅਤੇ ਪਾਰਟੀ ਦੀ ਸਾਖ ਨੂੰ ਨੁਕਸਾਨ ਪਹੁੰਚਿਆਂ ਜਾਵੇ ਪਰ ਅਖੀਰਕਾਰ ਅਦਾਲਤ ਨੇ ਸੱਚਾਈ ਨੂੰ ਮਾਨਤਾ ਦਿੱਤੀ ਅਤੇ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਵਿਚ ਅਕਾਲੀ ਵਰਕਰਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ | ਰਾਜਾ ਲਦੇਹ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਨਾ ਸਿਰਫ਼ ਸ: ਮਜੀਠੀਆ ਲਈ ਸਗੋਂ ਹਰ ਉਸ ਆਵਾਜ਼ ਲਈ ਹੌਂਸਲਾ ਹੈ ਜੋ ਸੱਚ ਦੇ ਪੱਖ ਵਿਚ ਨਵਾਂ ਉਤਸ਼ਾਹ ਆਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਉਤਸ਼ਾਹ ਆਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਵੀਂ ਤਾਕਤ ਮਿਲੀ ਹੈ |

Ad Position 22
No active advertisement
ਪਿਛਲੀ ਖ਼ਬਰ ਸੋਹੀਆਂ ਖੁਰਦ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਲਈ ਵਿਸਾਲ ਨਗਰ ਕੀਰਤਨ ਸਜਾ... ਅਗਲੀ ਖ਼ਬਰ ਸੰਤ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਪਲਾਹ ਸਾਹਿਬ ਪਾਤ: ਛੇਵੀਂ ਵਿਖੇ ਉਸਾਰੀ ਜਾ ਰਹੀ ਨਵੀਂ ਲੰਗਰ ਦੀ ਇਮਾਰਤ ਦਾ ਅਰਦਾਸ ਉ...
Ad Position 24