ਜੇਠੂਵਾਲ, 4 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਮਰ ਸ਼ਹੀਦ ਸੂਰਬੀਰ ਜੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸੋਹੀਆਂ ਖੁਰਦ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਗੁਰਦੁਆਰਾ ਸ਼ਹੀਦਗੰਜ ਚਾਟੀਵਿੰਡ ਤੱਕ ਨਗਰ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਇਸ ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਪੰਜਾਂ ਪਿਆਰਿਆਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਸਾਬਕਾ ਸਰਪੰਚ ਧਰਮਵੀਰ ਸਿੰਘ ਸੋਹੀ ਦੀ ਅਗਵਾਹੀ 'ਚ ਸੰਗਤਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਗੁਰੂ ਨਾਨਕ ਨਗਰ ਸੋਹੀਆਂ ਕਲੋਨੀਆ, ਅੱਡਾ ਮੂਧਲ, ਵੇਰਕਾ ਵਿਖੇ ਭਰਵਾਂ ਸਵਾਗਤ ਕੀਤਾ ਗਿਆ ਜਿਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸ਼ਹੀਦਾਂ ਸਾਹਿਬ ਚਾਟੀਵਿੰਡ ਅੰਮਿ੍ਤਸਰ ਵਿਖੇ ਸਮਾਪਤ ਹੋਵੇਗਾ | ਇਸ ਨਗਰ ਕੀਰਤਨ 'ਚ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਾਮਲ ਹੋ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਹੈਪੀ, ਗੁਰਜੰਟ ਸਿੰਘ ਸਾਬਾ, ਨੰਬਰਦਾਰ ਸੇਰਾ ਸੋਹੀ, ਆਤਮਾ ਸਿੰਘ, ਪ੍ਰਧਾਨ ਕੁਲਵਿੰਦਰ ਸਿੰਘ, ਪੰਚ ਰਵਿੰਦਰ ਸਿੰਘ, ਸਰਨਬੀਰ ਸਿੰਘ ਸੋਹੀ, ਨੰਬਰਦਾਰ ਭੁਪਿੰਦਰ ਸਿੰਘ, ਸਰਪੰਚ ਲਵਪ੍ਰੀਤ ਸਿੰਘ, ਫਤਿਹ ਸਿੰਘ, ਕੁਲਵਿੰਦਰ ਸਿੰਘ ਬਾਬਾ ਬਲਬੀਰ ਸਿੰਘ, ਸਾਜਨ ਸਿੰਘ, ਮੰਗਤ ਸਿੰਘ, ਪੰਚ ਬਲਦੇਵ ਸਿੰਘ, ਗੁਰਸੇਵਕ ਸਿੰਘ, ਸਲਮਾਨ ਸਿੰਘ, ਹਰਮਿੰਦਰ ਸਿੰਘ, ਸੰਦੀਪ ਸਿੰਘ, ਬਾਬਾ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਸਨ |