19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਦੀ ਸਾਲਾਨਾ ਬਰਸੀ 'ਤੇ ਪਿੰਡ ਘੋਨੇਵਾਹਲਾ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 05-02-2026
ਰਮਦਾਸ, 4 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਦੀ ਸਲਾਨਾ ਬਰਸੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਘੋਨੇਵਾਹਲਾ (ਜਨਮ ਅਸਥਾਨ ਸੰਤ ਬਾਬਾ ਸੁਰੈਣ ਸਿੰਘ ਜੀ) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ ਅੰਦਰ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜੱਥਾ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਤੋਂ ਇਲਾਵਾ ਕਥਾ ਵਾਚਕ, ਰਾਗੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨੋਹਰ ਸਿੰਘ ਵਾਹਲਾ ਨੇ ਦੱਸਿਆ ਕਿ 5 ਫਰਵਰੀ ਨੂੰ ਬਰਸੀ ਨੂੰ ਸਮਰਪਿਤ ਮਹਾਨ ਅਲੌਕਿਕ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜਨਮ ਅਸਥਾਨ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਪਿੰਡ ਘੋਨੇਵਾਹਲਾ ਤੋਂ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਪਿੰਡ ਮਾਛੀਵਾਹਲਾ, ਸਹਿਜਾਦਾ, ਜੱਟਾ, ਪਸ਼ੀਆ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਜੀ ਪਿੰਡ ਸ਼ਾਮਪੁਰਾ, ਸਿੰਘਪੁਰਾ, ਝੰਗੀ ਪੰਨਵਾ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਪਿੰਡ ਘੋਨੇਵਾਹਲਾ ਵਿਖੇ ਸੰਪਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੰਗਵਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਰਜਿਸਟਰੇਸ਼ਨ ਵਾਸਤੇ ਕੈਂਪ <br/> ਅਗਲੀ ਖ਼ਬਰ ਸੋਹੀਆਂ ਖੁਰਦ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਲਈ ਵਿਸਾਲ ਨਗਰ ਕੀਰਤਨ ਸਜਾ...
Ad Position 24