19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਪਿੰਡ ਭੰਗਵਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਰਜਿਸਟਰੇਸ਼ਨ ਵਾਸਤੇ ਕੈਂਪ <br/>

Ad Position 21
No active advertisement
ਅਜੀਤ ਡੈਸਕ 05-02-2026
ਮਜੀਠਾ, 4 ਫਰਵਰੀ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਵਾਸਤੇ ਮੁੱਖ ਮੰਤਰੀ ਸਿਹਤ ਯੋਜਨਾ ਚਾਲੂ ਕੀਤੀ ਗਈ ਹੈ | ਇਸ ਯੋਜਨਾ ਤਹਿਤ ਬਲਾਕ ਮਜੀਠਾ ਅਧੀਨ ਪਿੰਡ ਭੰਗਵਾਂ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਕਾਰਡ ਬਣਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅਤੇ ਸੀਨੀਅਰ ਆਗੂ ਸੁਖਚੈਨ ਸਿੰਘ ਭੰਗਵਾਂ ਦੀ ਅਗਵਾਈ ਵਿਚ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ | ਗੱਲਬਾਤ ਕਰਦਿਆਂ ਆਪ ਆਗੂ ਸੁਖਚੈਨ ਸਿੰਘ ਭੰਗਵਾਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵੱਡਾ ਅਤੇ ਵਧੀਆ ਉਪਰਾਲਾ ਹੈ | ਜਿਸ ਨਾਲ ਅਨੇਕਾਂ ਗਰੀਬ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਪਿੰਡ ਦੇ ਹਰੇਕ ਪਰਿਵਾਰ ਦਾ ਬਿਨਾ ਕਿਸੇ ਭੇਦਭਾਵ ਸਿਹਤ ਕਾਰਡ ਬਣਾਇਆ ਜਾਵੇਗਾ | ਇਸ ਮੌਕੇ ਚੇਅਰਮੈਨ ਸਹਿਕਾਰ ਬੈਂਕ ਪ੍ਰਣਾਮ ਸਿੰਘ, ਜਸਕਰਨ ਸਿੰਘ, ਰੇਸ਼ਮ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਰਣਜੀਤ ਸਿੰਘ, ਅੰਗਰੇਜ਼ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ ਪੰਚ ਸਮੇਤ ਪਿੰਡ ਦੇ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਦੀ ਸਾਲਾਨਾ ਬਰਸੀ 'ਤੇ ਪਿੰਡ ਘੋਨੇਵਾਹਲਾ ਵਿਖੇ ਗੁਰਮਤਿ ਸਮਾਗਮ <br/>
Ad Position 24