19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 05-02-2026
ਚੇਤਨਪੁਰਾ, 4 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ ਦੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਦੇ ਵਿਹੜੇ ਵਿਚ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸੋਸ਼ਲ ਐਂਡ ਸਪੋਰਟਸ ਵੈਲਫੇਅਰ ਸੋਸਾਇਟੀ (ਰਜਿ.), ਜ਼ਿਲ੍ਹਾ ਅੰਮਿ੍ਤਸਰ ਵਲੋਂ ਸੁਸਾਇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਵਲੋਂ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ, ਪੀ.ਟੀ.ਆਈ. ਅਧਿਆਪਕਾ ਸ਼੍ਰੀਮਤੀ ਜਸਵੰਤ ਕੌਰ ਆਦਿ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ 'ਤੇ ਖੇਡ ਮੁਕਾਬਲਿਆਂ ਵਿਚ ਅਹਿਮ ਸਥਾਨ ਹਾਸਿਲ ਕਰਨ ਵਾਲੇ 29 ਵਿਦਿਆਰਥੀਆਂ ਅਤੇ ਸਕੂਲ ਪੱਧਰ 'ਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ 33 ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਸੁਸਾਇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਵਲੋਂ ਸਕੂਲ ਦੇ ਬੱਚਿਆਂ ਨੂੰ ਆਉਣ ਵਾਲੇ ਸਮੇਂ ਵਿਚ ਪੜ੍ਹਾਈ ਦੇ ਨਾਲ-ਨਾਲ ਇਸੇ ਤਰ੍ਹਾਂ ਹੋਰ ਜ਼ਿਆਦਾ ਮਿਹਨਤ ਕਰਦੇ ਹੋਏ ਮੱਲਾਂ ਮਾਰਨ ਲਈ ਪ੍ਰੇਰਿਆ | ਇਸ ਸਨਮਾਨ ਸਮਾਰੋਹ ਦੌਰਾਨ ਸ਼੍ਰੀਮਤੀ ਰਜਨੀ, ਗੁਰਦੇਵ ਸਿੰਘ, ਰੁਚੀਕਾ ਦੁਗਲ, ਬਲਵਿੰਦਰ ਸਿੰਘ, ਬਲਜੀਤ ਕੌਰ, ਪਿ੍ਯੰਕਾ ਜੇਤਲੀ, ਗੁਰਪ੍ਰੀਤ ਕੌਰ, ਤਜਿੰਦਰ ਸਿੰਘ, ਸ੍ਰੀਮਤੀ ਮਨਿੰਦਰ, ਸ੍ਰੀਮਤੀ ਅਨਮੋਲ, ਸੰਦੀਪ ਕੌਰ, ਪਵਿੱਤਰਪ੍ਰੀਤ ਸਿੰਘ, ਰਮਨ ਕੁਮਾਰ, ਤੇਜਪਾਲ ਸਿੰਘ, ਪ੍ਰਭਦੀਪ ਕੌਰ, ਖੁਸ਼ਵਿੰਦਰ ਸਿੰਘ ਆਦਿ ਦਾ ਵਿਸ਼ੇਸ਼ ਸਹਿਯੋਗ ਰਿਹਾ |

Ad Position 22
No active advertisement
ਪਿਛਲੀ ਖ਼ਬਰ 48ਵਾਂ ਬਾਬਾ ਪੱਲ੍ਹਾ ਹਾਕੀ ਗੋਲਡ ਕੱਪ ਉਮਰਾ (ਹਰਿਆਣਾ) ਦੀ ਝੋਲੀ ਅਗਲੀ ਖ਼ਬਰ ਪਿੰਡ ਭੰਗਵਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਰਜਿਸਟਰੇਸ਼ਨ ਵਾਸਤੇ ਕੈਂਪ <br/>
Ad Position 24