25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 06-02-2026

ਰਮਦਾਸ, 5 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਦੀ ਬਰਸੀ ਨੂੰ ਸਮਰਪਿਤ ਪਿੰਡ ਘੋਨੇਵਾਹਲਾ ਦੀਆ ਸੰਗਤਾਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਪਿੰਡ ਘੋਨੇਵਾਹਲਾ ਤੋ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਘੋਨੇਵਾਹਲਾ ਤੋਂ ਅਰੰਭ ਹੋ ਕੇ ਪਿੰਡ ਮਾਛੀਵਾਹਲਾ, ਸਹਿਜਾਦਾ, ਜੱਟਾ, ਪਸ਼ੀਆ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸੰਤ ਬਾਬਾ ਹਰਨਾਮ ਸਿੰਘ ਪਿੰਡ ਸ਼ਾਮਪੁਰਾ, ਸਿੰਘਪੁਰਾ, ਝੰਗੀ ਪੰਨਵਾ ਤੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸੁਰੈਣ ਸਿੰਘ ਭੂਰੀਵਾਲੇ ਪਿੰਡ ਘੋਨੇਵਾਹਲਾ ਵਿਖੇ ਸੰਪੰਨ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਅੰਦਰ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੇ ਛਕਣ ਲਈ ਸ਼ਰਧਾਲੂਆਂ ਵਲੋਂ ਅਨੇਕਾਂ ਪ੍ਰਕਾਰ ਦੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ 'ਚ ਮੁੱਖ ਸੇਵਾਦਾਰ ਬਾਬਾ ਮਨੋਹਰ ਸਿੰਘ ਵਾਹਲਾ, ਬੀਬੀ ਤਜਿੰਦਰ ਕੌਰ, ਬਲਾਕ ਸੰਮਤੀ ਮੈਂਬਰ ਪਿ੍ਥਵੀਪਾਲ ਸਿੰਘ, ਸਰਪੰਚ ਅਮਰਜੀਤ ਸਿੰਘ, ਫੌਜੀ ਦੀਦਾਰ ਸਿੰਘ, ਨੰਬਰਦਾਰ ਗੁਰਭੇਜ ਸਿੰਘ, ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ, ਇੰਚਾ: ਕੁਲਵਿੰਦਰ ਸਿੰਘ ਮਾਹਲ, ਸੇਵਕ ਜਥਾ ਇਸ਼ਨਾਨ ਦੇ ਪ੍ਰਧਾਨ ਸੁਖਵੰਤ ਸਿੰਘ, ਤਰਸੇਮ ਸਿੰਘ ਡੇਰੇ ਵਾਲੇ, ਫੌਜੀ ਜਸਵੰਤ ਸਿੰਘ, ਸਰਦੂਲ ਸਿੰਘ, ਪੰਚ ਤਜਿੰਦਰ ਸਿੰਘ, ਅਮਰ ਸਿੰਘ, ਡਾ. ਬਲਕਾਰ ਸਿੰਘ, ਬਲਬੀਰ ਸਿੰਘ, ਡਾ. ਅੰਗਰੇਜ ਸਿੰਘ, ਗੁਰਪ੍ਰੀਤ ਸਿੰਘ ਸਾਬੀ, ਮੋਹਨ ਸਿੰਘ ਸੂਬੇਦਾਰ, ਹਰਚੰਦ ਸਿੰਘ ਸੂਬੇਦਾਰ, ਮਾ: ਗੁਰਮੀਤ ਸਿੰਘ, ਫੌਜੀ ਗੁਰਮੀਤ ਸਿੰਘ, ਬਲਦੇਵ ਸਿੰਘ ਵਾਹਲਾ, ਉਂਕਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਮੁੱਖ ਸੇਵਾਦਾਰ ਬਾਬਾ ਮਨੋਹਰ ਸਿੰਘ ਵਾਹਲਾ ਨੇ ਨਗਰ ਕੀਰਤਨ 'ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਓਵਰਡੋਜ਼ ਲੈਣ ਨਾਲ ਵਿਅਕਤੀ ਹੋਇਆ ਬੇਹੋਸ਼ <br/> ਅਗਲੀ ਖ਼ਬਰ 'ਆਪ' ਸਰਕਾਰ ਸਮੇਂ ਹਲਕਾ ਰਾਜਾਸਾਂਸੀ 'ਚ ਵਿਕਾਸ ਕਾਰਜ ਰੁਕੇ-ਕੱਕੜ <br/>
Ad Position 24