ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ, ਪਾਰਟੀ ਦੇ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਪਣੇ ਗ੍ਰਹਿ ਵਿਖੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਆਗੂਆਂ/ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੌਕੇ ਮੀਟਿੰਗ ਦੌਰਾਨ ਸਮੂਹ ਵਰਕਰਾਂ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਖੁਸ਼ੀ ਮਨਾਈ, ਉਥੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਭ ਦਾ ਮੂੁੰਹ ਮਿੱਠਾ ਕਰਦਿਆਂ ਕਿਹਾ ਕਿ ਸ: ਮਜੀਠੀਆ ਦੀ ਜ਼ਮਾਨਤ 2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਲਈ ਸ਼ੁੱਭ ਸ਼ਗਨ ਹੈ ਅਤੇ ਵਰਕਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹੋਏ ਹਨ | ਉਨ੍ਹਾ ਕਿਹਾ ਕਿ ਸ: ਮਜੀਠੀਆ ਦਾ ਮਾਝੇ ਦੀ ਧਰਤੀ ਤੇ ਪ੍ਰਵੇਸ਼ ਕਰਨ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਅਹੁਦੇਦਾਰਾਂ/ਪੰਚਾਂ/ਸਰਪੰਚਾਂ/ਵਰਕਰਾਂ ਵਲੋਂ ਨਹੁਤ ਹੀ ਨਿੱਘਾ ਸਵਾਗਤ ਕੀਤਾ ਜਾਵੇਗਾ, ਜਿਸਦਾ ਕਿ ਪ੍ਰੋਗਰਾਮ ਬਹੁਤ ਜਲਦੀ ਉਲੀਕਿਆ ਜਾਵੇਗਾ | ਇਸ ਮੌਕੇ ਜ: ਹਰਦੇਵ ਸਿੰਘ ਨਾਗੋਕੇ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲ਼ੂ ਧੂਲਕਾ, ਰਾਜਿੰਦਰ ਸਿੰਘ ਬਿੱਲਾ ਵੈਰੋਵਾਲ, ਜ: ਕੁਲਦੀਪ ਸਿੰਘ ਨਾਹਰਾ, ਅਜਮਿੰਦਰ ਸਿੰਘ ਸਾਹਬਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਸਰਪੰਚ ਗੁਰਜਿੰਦਰ ਸਿੰਘ ਸਠਿਆਲਾ, ਸੁਖਵੰਤ ਸਿੰਘ ਮੱਲ੍ਹਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕੁਲਦੀਪ ਸਿੰਘ ਧਾਮੀ, ਪਲਵਿੰਦਰ ਸਿੰਘ ਮੀਆਂਵਿੰਡ, ਤੇਜਿੰਦਰ ਸਿੰਘ ਅਠੌਲਾ, ਸਰਪੰਚ ਸੁਖਬੀਰ ਸਿੰਘ ਸੇਰੋਂ, ਮਾ: ਇਕਬਾਲ ਸਿੰਘ, ਪ੍ਰਤਾਪ ਸਿੰਘ, ਜ: ਜਰਨੈਲ ਸਿੰਘ ਕੋਟ ਮਹਿਤਾਬ, ਸਰਪੰਚ ਹੰਸਰਾਜ ਸਿੰਘ ਧਿਆਨਪੁਰ, ਡਾ: ਕੁਲਵਿੰਦਰ ਸਿੰਘ ਬਾਣੀਆਂ, ਗੁਰਪ੍ਰੀਤ ਸਿੰਘ ਉੱਪਲ, ਗੁਰਮੁੱਖ ਸਿੰਘ ਦਨਿਆਲ, ਲੱਖਾ ਸਿੰਘ ਪੱਡੇ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਸੁਖਦੇਵ ਸਿੰਘ ਭਲੋਜਲਾ, ਸਰਬਜੀਤ ਸਿੰਘ ਜੱਲੂਵਾਲ ਅਤੇ ਹੋਰਨਾਂ ਦੇ ਨਾਂ ਵਰਨਣਯੋਗ ਹਨ |
ਮਜੀਠੀਆ ਦਾ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ-ਜਥੇਦਾਰ ਜਲਾਲ ਉਸਮਾ
ਅਜੀਤ ਡੈਸਕ
06-02-2026