25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਹੀਨਾ ਬੀਤਣ 'ਤੇ ਵੀ ਨਹੀਂ ਮਿਲਿਆ ਲਾਪਤਾ ਨੌਜਵਾਨ ਦਾ ਕੋਈ ਸੁਰਾਗ

Ad Position 21
No active advertisement
ਅਜੀਤ ਡੈਸਕ 06-02-2026
ਰਾਮ ਤੀਰਥ, 5 ਫਰਵਰੀ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਮਾਹਲ ਦੀ ਅਸ਼ੋਕ ਵਿਹਾਰ ਕਾਲੋਨੀ ਤੋਂ ਬੀਤੀ 4 ਜਨਵਰੀ 2026 ਤੋਂ ਭੇਦ ਭਰੇ ਹਾਲਾਤਾਂ 'ਚ ਲਾਪਤਾ ਹੋਏ 32 ਸਾਲਾ ਨੌਜਵਾਨ ਦੁਵਾਰਕਾ ਲਾਲ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ, ਜਿਸ ਕਾਰਨ ਬਜ਼ੁਰਗ ਪਿਤਾ ਵਲੋਂ ਆਪਣੇ ਨੌਜਵਾਨ ਪੁੱਤਰ ਨੂੰ ਲੱਭਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲਾਪਤਾ ਨੌਜਵਾਨ ਦੇ ਪਿਤਾ ਮਦਨ ਲਾਲ ਅਤੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜੋ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਉਹ ਬੀਤੀ 4 ਜਨਵਰੀ ਨੂੰ ਘਰ ਤੋਂ ਸਪਲੈਂਡਰ ਮੋਟਰਸਾਈਕਲ ਲੈ ਕੇ ਘਰੋਂ ਨਿਕਲਿਆ ਸੀ, ਪਰ ਮੋਟਰਸਾਈਕਲ ਨੂੰ ਪੀ. ਐੱਨ. ਬੀ. ਬੈਂਕ ਨੇੜੇ ਖੜਾ ਕਰਕੇ ਖੁਦ ਕਿਤੇ ਚਲਾ ਗਿਆ ਹੈ, ਜੋ ਹੁਣ ਤੱਕ ਘਰ ਵਾਪਸ ਨਹੀਂ ਪਰਤਿਆ | ਉਸ ਦਾ ਪਤਾ ਨਾ ਲੱਗਣ ਤੇ ਪਰਿਵਾਰ ਵਲੋਂ ਥਾਣਾ ਕੰਬੋਅ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਵੀ ਉਸਦਾ ਕੋਈ ਥਹੁ ਪਤਾ ਨਹੀਂ ਲੱਗਾ | ਪਰਿਵਾਰ ਪ੍ਰੇਸ਼ਾਨ ਹੈ ਕਿ ਕਿਤੇ ਉਨ੍ਹਾਂ ਦੇ ਪੁੱਤਰ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ | ਪੀੜਤ ਮਾਪਿਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਜਲਦ ਤੋਂ ਜਲਦ ਭਾਲ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲੇ 'ਚ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਮਿਲੀਭੁਗਤ-ਦਲਜਿੰਦਰਬੀਰ ਵਿਰਕ ਅਗਲੀ ਖ਼ਬਰ ਕਸਬਾ ਪੁਲ ਨਹਿਰ ਤਰਸਿੱਕਾ ਤੋਂ ਦਾਣਾ ਮੰਡੀ ਤਰਸਿੱਕਾ ਤੱਕ ਗੰਦਾ ਨਾਲਾ ਬਣਨਾ ਸ਼ੁਰੂ
Ad Position 24