ਗੱਗੋਮਾਹਲ, 5 ਫਰਵਰੀ (ਬਲਵਿੰਦਰ ਸਿੰਘ ਸੰਧੂ)-ਮੁੱਖ ਅਫਸਰ ਪੁਲਿਸ ਥਾਣਾ ਰਮਦਾਸ ਐੱਸ. ਆਈ. ਅਰਜਨ ਕੁਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਹਦਾਇਤਾਂ 'ਤੇ ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ/ਉਪ ਪੁਲਿਸ ਕਪਤਾਨ ਅਜਨਾਲਾ ਦੀਆਂ ਹਦਾਇਤਾਂ ਮੁਤਾਬਿਕ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਪੰਡੋਰੀ ਤੋਂ ਰਮਦਾਸ ਜਾ ਰਹੀ ਸੀ ਕਿ ਇਕ ਸਿਰ ਤੋਂ ਮੋਨਾ ਨੌਜਵਾਨ ਪੈਦਲ ਕੱਚੇ ਰਸਤੇ ਰਾਹੀਂ ਰਮਦਾਸ ਪੱਕੀ ਸੜਕ 'ਤੇ ਚੜ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਣ ਲੱਗਾ ਤਾਂ ਪੁਲਿਸ ਕਰਮਚਾਰੀਆਂ ਨੇ ਸ਼ੱਕ ਦੇ ਅਦਾਰ 'ਤੇ ਉਸ ਨੂੰ ਕਾਬੂ ਕਰ ਲਿਆ ਜਿਸ ਨੇ ਆਪਣਾ ਨਾਮ ਅਜੇ ਪੁੱਤਰ ਤਾਲਬ ਮਸੀਹ ਵਾਸੀ ਅਵਾਣ ਦੱਸਿਆ | ਹਿਰਾਸਤ ਵਿਚ ਲੈ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਗਈ ਤਾਂ ਉਸ ਦੀ ਖੱਬੀ ਜੇਬ ਵਿਚੋਂ ਇਕ ਕਾਲਾ ਵਜਨਦਾਰ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਜਿਸ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ 7 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਖ਼ਿਲਾਫ਼ ਜੁਰਮ 21-ਬੀ,61-85 ਐੱਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |