25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜਸਕਰਨ ਸਿੰਘ ਰਿਆੜ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 06-02-2026
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਬਤੌਰ ਬੁਲਾਰਾ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਨਾਮਵਰ ਲੋਕ ਗਾਇਕ ਜਸਕਰਨ ਸਿੰਘ ਰਿਆੜ ਨੂੰ ਪਾਰਟੀ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵਜੋਂ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ | ਦੱਸ ਦਈਏ ਕਿ ਜਸਕਰਨ ਸਿੰਘ ਰਿਆੜ ਅਜਨਾਲਾ ਨੇੜਲੇ ਪਿੰਡ ਰਿਆੜ ਦੇ ਜੰਮਪਲ ਹਨ ਤੇ ਉਹ ਪਾਰਟੀ ਨੂੰ ਉੱਚ ਬੁਲੰਦੀਆਂ 'ਤੇ ਲਿਜਾਣ ਲਈ ਦਿਨ ਰਾਤ ਸਖ਼ਤ ਮਿਹਨਤ ਕਰ ਰਹੇ ਹਨ | ਰਿਆੜ ਦੀ ਇਸ ਨਵੀਂ ਨਿਯੁਕਤੀ ਦੀ ਖਬਰ ਮਿਲਦਿਆਂ ਹੀ ਉਨਾਂ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਉਨ੍ਹਾਂ ਨੂੰ ਮੁਬਾਰਕਾਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ | ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਪ੍ਰਧਾਨ ਬਣਨ ਤੋਂ ਬਾਅਦ ਪਿੰਡ ਰਿਆੜ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਤੇ ਸਮੂਹ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ-ਨਿਯੁਕਤ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਪਾਰਟੀ ਦੇ ਮੁਖੀ ਬਾਪੂ ਤਰਸੇਮ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਦੇ ਤਨਦੇਹੀ ਨਾਲ ਨਿਭਾਉਂਦੇ ਹੋਏ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਵਲੋਂ ਵਿੱਡੇ ਪੰਥਕ ਕਾਰਜਾਂ ਨੂੰ ਮੰਜ਼ਿਲ ਤੱਕ ਪਹੁੰਚਾਉਣ ਲਈ ਉਹ ਜੀਅ ਜਾਨ ਲਗਾ ਦੇਣਗੇ | ਇਸ ਮੌਕੇ ਸਾਬਕਾ ਪੰਚਾਇਤ ਸਕੱਤਰ ਕੁਲਦੀਪ ਸਿੰਘ ਰਿਆੜ, ਮਾਸਟਰ ਜੁਗਰਾਜ ਸਿੰਘ ਰਿਆੜ, ਦਿਲਰਾਜ ਸਿੰਘ ਪੰਡੋਰੀ ਸੁੱਖਾ ਸਿੰਘ, ਹਰਪ੍ਰੀਤ ਸਿੰਘ ਹੈਪੀ, ਅਮਰਜੀਤ ਸਿੰਘ ਰਿਆੜ, ਇੰਦਰ ਸਿੰਘ ਰਿਆੜ, ਹਰਵਿੰਦਰ ਸਿੰਘ, ਰਾਜਾ ਰਿਆੜ, ਗੁਰਭੇਜ ਸਿੰਘ, ਦੀਪ, ਵਿਸ਼ਾਲ, ਸ਼ੁਭ ਅਤੇ ਲਵ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਨਾਂਲਾਵਾ ਦੇ ਬਾਜਵਾ ਪਰਿਵਾਰ ਨੂੰ ਸਦਮਾ, ਮਾਤਾ ਮਨਜੀਤ ਕੌਰ ਬਾਜਵਾ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ 'ਚ 'ਆਪ' ਲੋਕ ਪੱਖੀ ਨੀਤੀਆਂ ਦੇ ਸਦਕਾ 2027 'ਚ ਦੁਬਾਰਾ ਸਰਕਾਰ ਬਣਾਵੇਗੀ- ਵਿਧਾਇਕ ਦਲਬੀਰ ਸਿੰਘ ਟੌਂਗ <br/>
Ad Position 24