ਓਠੀਆਂ, 5 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਨਜਦੀਕ ਪੈਂਦੇ ਅਜਨਾਲਾ ਚੋਗਾਵਾਂ ਰੋਡ 'ਤੇ ਪਿੰਡ ਮਾਨਾਂਵਾਲਾ ਦੇ ਬਾਜਵਾ ਪਰਿਵਾਰ ਦੇ ਜੁਗਰਾਜ ਸਿੰਘ ਬਾਜਵਾ ਤੇ ਲਵਪ੍ਰੀਤ ਸਿੰਘ ਬਾਜਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਮਨਜੀਤ ਕੌਰ ਬਾਜਵਾ ਉਮਰ 54 ਸਾਲ ਦਾ ਅਚਾਨਕ ਹਾਰਟ ਅਟੈਕ ਨਾਲ ਦੇਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਪਰਿਵਾਰ ਨਾਲ ਇਲਾਕੇ ਅਤੇ ਪਿੰਡ ਦੇ ਮੁਹਤਬਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੇ ਨਮਿਤ ਸ੍ਰੀ ਅਖੰਡ ਪਾਠ ਜੀ ਦੇ ਭੋਗ 10 ਫਰਵਰੀ ਦਿਨ ਮੰਗਲਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਮਾਨਾਂਵਾਲਾ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਚੋਗਾਵਾਂ-ਅੰਮਿ੍ਤਸਰ ਰੋਡ ਦੇ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਮੇਹਰ ਦਾਸ ਵਿਖੇ ਹੋਣਗੇ |