25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਗਵਾਨ ਵਾਲਮੀਕਿ ਸੰਘਰਸ਼ ਦਲ ਦੀ ਇਕੱਤਰਤਾ ਸੁਖਦੇਵ ਸਿੰਘ ਜਥੇਬੰਦੀ ਦੇ ਸਲਾਹਕਾਰ ਨਿਯੁਕਤ

Ad Position 21
No active advertisement
ਅਜੀਤ ਡੈਸਕ 06-02-2026
ਮਜੀਠਾ, 5 ਫਰਵਰੀ (ਜਗਤਾਰ ਸਿੰਘ ਸਹਿਮੀ)-ਹਲਕਾ ਮਜੀਠਾ ਅਧੀਨ ਪੈਦੇ ਪਿੰਡ ਭੰਗਵਾਂ ਵਿਖੇ ਭਗਵਾਨ ਵਾਲਮੀਕ ਸੰਘਰਸ਼ ਦਲ ਦੀ ਇਕ ਅਹਿਮ ਮੀਟਿੰਗ ਮਨਜੀਤ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਅਤੇ ਪ੍ਰਧਾਨ ਸਾਹਿਬ ਸਿੰਘ ਨੇ ਵਿਸ਼ੇਸ਼ ਹਾਜ਼ਰੀ ਲਗਾਈ | ਇਸ ਮੌਕੇ ਚੇਅਰਮੈਨ ਹਰਦੀਸ ਸਿੰਘ ਭੰਗਾਲੀ ਨੇ ਜਥੇਬੰਦੀ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ-ਪਿੰਡ ਜਾ ਕੇ ਇਕਾਈਆਂ ਗਠਨ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਹਰੇਕ ਹਲਕੇ ਵਿਚ ਵੱਖ-ਵੱਖ ਟੀਮਾਂ ਬਣਾ ਕੇ ਇਕਾਈਆਂ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਸਮਾਜ ਦੇ ਹਰ ਵਰਗ ਤੱਕ ਪਹੁੰਚ ਬਣਾਈ ਜਾ ਸਕੇ ਅਤੇ ਲੋਕਾਂ ਨੂੰ ਸੰਗਠਿਤ ਕੀਤਾ ਜਾ ਸਕੇ | ਇਸ ਮੌਕੇ ਸੁਖਦੇਵ ਸਿੰਘ ਨੂੰ ਭਗਵਾਨ ਵਾਲਮੀਕ ਸੰਘਰਸ਼ ਦਲ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ | ਇਹ ਨਿਯੁਕਤੀ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਅਤੇ ਉਸਦੇ ਕੰਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿਚ ਮਹੱਤਵਪੂਰਨ ਸਾਬਤ ਹੋਵੇਗੀ | ਸੁਖਦੇਵ ਸਿੰਘ ਨੇ ਆਪਣੀ ਨਿਯੁਕਤੀ 'ਤੇ ਖੁਸ਼ੀ ਜ਼ਾਹਰ ਕੀਤੀ ਅਤੇ ਜਥੇਬੰਦੀ ਦੇ ਨਿਸ਼ਾਨਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਾਅਦਾ ਕੀਤਾ | ਚੇਅਰਮੈਨ ਹਰਦੀਸ ਸਿੰਘ ਭੰਗਾਲੀ ਨੇ ਨੌਜਵਾਨ ਪੀੜ੍ਹੀ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਨੂੰ ਪੂਰੀ ਤਰ੍ਹਾਂ ਛੱਡ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਣਾ ਚਾਹੀਦਾ ਹੈ | ਨੌਜਵਾਨਾਂ ਨੂੰ ਚੰਗੇ ਕੰਮਾਂ ਵੱਲ ਪ੍ਰੇਰਿਤ ਕਰਨਾ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਭਗਵਾਨ ਵਾਲਮੀਕ ਜੀ ਦੇ ਆਦਰਸ਼ਾਂ ਨੂੰ ਅਪਣਾ ਕੇ ਸਮਾਜ ਨੂੰ ਨਸ਼ਾ ਮੁਕਤ ਅਤੇ ਵਿਕਸਤ ਬਣਾਇਆ ਜਾ ਸਕਦਾ ਹੈ | ਮੀਟਿੰਗ ਵਿਚ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਸਾਹਿਬ ਸਿੰਘ ਨੌਸ਼ਹਿਰਾ, ਸੰਦੀਪ ਸਿੰਘ ਲੁਹਾਰਕਾ, ਅਵਤਾਰ ਸਿੰਘ, ਕੇਵਲ ਸਿੰਘ, ਕੁਲਵੰਤ ਸਿੰਘ, ਜਸਬੀਰ ਸਿੰਘ, ਹਰਦੀਪ ਸਿੰਘ, ਬੀਬੀ ਜਗੀਰ ਕੌਰ, ਸਤਨਾਮ ਕੌਰ, ਭੁਪਿੰਦਰ ਕੌਰ, ਮਨਜੀਤ ਕੌਰ ਅਤੇ ਨਰਿੰਦਰ ਕੌਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ (ਇੰਡੀਆ) ਪੰਜਾਬ ਦੇ ਅਹੁਦੇਦਾਰਾਂ ਨੂੰ ਪੰਜ ਰਾਜਾਂ ਦੇ ਸਾਂਝੇ ਸੰਮੇਲਨ ਵਿਚ ਹੜ੍ਹ ਪੀੜ... ਅਗਲੀ ਖ਼ਬਰ ਪਿੰਡ ਮਾਨਾਂਲਾਵਾ ਦੇ ਬਾਜਵਾ ਪਰਿਵਾਰ ਨੂੰ ਸਦਮਾ, ਮਾਤਾ ਮਨਜੀਤ ਕੌਰ ਬਾਜਵਾ ਦਾ ਦਿਹਾਂਤ
Ad Position 24