ਅਜਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਵਲੋਂ ਕਰਵਾਏ ਜਾ ਰਹੇ 41ਵੇਂ ਸਾਲਾਨਾ ਦੋ ਰੋਜਾ ਢਾਡੀ ਅਤੇ ਕੀਰਤਨ ਦਰਬਾਰ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਸੁਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲਿਆਂ ਨੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਕੀਤੀ ਹੰਗਾਮੀ ਇਕੱਤਰਤਾ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਕੱਲ੍ਹ 21 ਫਰਵਰੀ ਨੂੰ ਸਮਾਗਮ ਦੀ ਆਰੰਭਤਾ ਭਾਈ ਅਨੋਖ ਸਿੰਘ ਦੇ ਜਥੇ ਵਲੋਂ ਆਸਾ ਦੀ ਵਾਰ ਦੇ ਕੀਰਤਨ ਨਾਲ ਹੋਵੇਗੀ, ਇਸ ਤੋਂ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ | ਉਨ੍ਹਾਂ ਅੱਗੇ ਦੱਸਿਆ ਕਿ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਜਾਏ ਜਾ ਰਹੇ ਦੀਵਾਨਾਂ ਦੌਰਾਨ ਕਥਾਵਾਚਕ ਭਾਈ ਜਜਵਿੰਦਰ ਸਿੰਘ, ਰਾਗੀ ਭਾਈ ਸੁਖਦੀਪ ਸਿੰਘ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ, ਗਿਆਨੀ ਮਨਜੀਤ ਸਿੰਘ ਲੁਧਿਆਣੇ ਵਾਲੇ, ਬੀਬਾ ਕਿਰਨਜੀਤ ਕੌਰ ਖਾਲਸਾ, ਗਿਆਨੀ ਨਿਰਮਲ ਸਿੰਘ ਨੂਰ ਅਤੇ ਗਿਆਨੀ ਸਰੂਪ ਸਿੰਘ ਕੰਡਿਆਣਾ ਆਦਿ ਜਥੇ ਸੰਗਤਾਂ ਨਾਲ ਇਲਾਹੀ ਬਾਣੀ ਦੇ ਕੀਰਤਨ ਅਤੇ ਢਾਡੀ ਵਾਰਾਂ ਦੀ ਸਾਂਝ ਪਾਉਣਗੇ | ਭਾਈ ਭੁਪਿੰਦਰ ਸਿੰਘ ਬੈਂਕ ਵਾਲਿਆਂ ਨੇ ਅੱਗੇ ਦੱਸਿਆ ਕਿ ਸਮਾਗਮ ਦੇ ਦੂਸਰੇ ਦਿਨ 22 ਫਰਵਰੀ ਐਤਵਾਰ ਨੂੰ ਭਾਈ ਬਲਕਾਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ, ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਕਥਾਵਾਚਕ ਬਾਬਾ ਕਾਬਲ ਸਿੰਘ ਲੱਖੂਵਾਲ ਵਾਲੇ, ਭਾਈ ਗੁਰਦੇਵ ਸਿੰਘ ਅਸਟ੍ਰੇਲੀਆ ਵਾਲੇ, ਭਾਈ ਹਰਜੋਤ ਸਿੰਘ ਜਖਮੀ ਜਲੰਧਰ ਵਾਲੇ, ਭਾਈ ਸਿਮਰਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਦਵਿੰਦਰ ਸਿੰਘ ਸੁਹਾਣੇ ਵਾਲੇ, ਭਾਈ ਸਾਹਿਬ ਭਾਈ ਹਰਪਾਲ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਰੰਗੀਲਾ ਆਦਿ ਕੀਰਤਨੀ ਜਥੇ ਸੰਗਤਾਂ ਨਾਲ ਨਾਮ ਬਾਣੀ ਦੀ ਸਾਂਝ ਪਾਉਣਗੇ | ਉਨ੍ਹਾਂ ਦੱਸਿਆ ਕਿ ਇਸੇ ਦਿਨ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਕਰਵਾਇਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਅਧਿਆਪਕ ਐਵਾਰਡ ਪ੍ਰਾਪਤ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਕਰਮਜੀਤ ਸਿੰਘ ਗੋਲਡੀ ਰਿਆੜ, ਜਸਪਾਲ ਸਿੰਘ ਮਾਹਲ, ਅਮਰਬੀਰ ਸਿੰਘ ਢਿੱਲੋਂ, ਬਾਬਾ ਫੁੰਮਣ ਸਿੰਘ ਅਤੇ ਨਿਰਮਲ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ
ਕੀਰਤਨ ਦਰਬਾਰ ਸੁਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲੇ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਲ ਖੜ੍ਹੇ ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਗੋਲਡੀ ਰਿਆੜ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ<br/>
21-02-2026