07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਡਾ. ਸਰਬਜਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਕਮਰਸ਼ੀਅਲ ਆਰ. ਓ. ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 21-02-2026
ਸਠਿਆਲਾ, 20 ਫਰਵਰੀ (ਜਗੀਰ ਸਿੰਘ ਸਫਰੀ)-ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸਰਬੱਤ ਦਾ ਭਲਾ ਟਰੱਸਟ ਵਲੋਂ ਪ੍ਰੋ. (ਡਾ.) ਐੱਸ. ਪੀ. ਓਬਰਾਏ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀ ਭਲਾਈ ਲਈ ਇਕ ਕਮਰਸ਼ੀਅਲ ਆਰ. ਓ. ਸਿਸਟਮ ਲਗਾਇਆ ਗਿਆ, ਜਿਸ ਦਾ ਉਦਘਾਟਨ ਅੱਜ ਫਿਊਚਰਿਸਟਿਕ ਯੂਨੀਵਰਸਿਟੀ ਸ੍ਰੀ ਆਨੰਦਪੁਰ ਸਾਹਿਬ ਦੇ ਉਪ ਕੁਲਪਤੀ ਡਾ. ਸਰਬਜਿੰਦਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਸਰਬਜਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਆਪਣੇ ਵਿਦਿਆਰਥੀ ਜੀਵਨ ਦੇ ਤਜਰਬੇ, ਸੰਘਰਸ਼ ਅਤੇ ਉਪਲਬੱਧੀਆਂ ਸਾਂਝੀਆਂ ਕਿਹਾ ਕਿ ਕਾਲਜ ਜੀਵਨ ਮਨੁੱਖੀ ਸ਼ਖ਼ਸੀਅਤ ਦੇ ਨਿਰਮਾਣ ਦਾ ਸਭ ਤੋਂ ਮਹੱਤਵਪੂਰਨ ਦੌਰ ਹੁੰਦਾ ਹੈ ਅਤੇ ਇਸ ਸਮੇਂ ਨੂੰ ਸਹੀ ਦਿਸ਼ਾ ਵਿਚ ਲਗਾ ਕੇ ਹੀ ਉੱਚੀਆਂ ਮੰਜਿਲਾਂ ਹਾਸਿਲ ਕੀਤੀਆਂ ਜਾ ਸਕਦੀਆਂ ਹਨ ਤੇ ਵਿਦਿਆਰਥੀਆਂ ਨੂੰ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਲਈ ਪ੍ਰੇਰਿਤ ਕੀਤਾ ਗਿਆਨ | ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵਲੋਂ ਲਗਾਇਆ ਕਮਰਸ਼ੀਅਲ ਆਰ. ਓ. ਸਿਸਟਮ ਵਿਦਿਆਰਥੀਆਂ ਲਈ ਸਾਫ਼ ਅਤੇ ਸੁਰੱਖਿਅਤ ਪਾਣੀ ਦੀ ਸਹੂਲਤ ਮੁਹੱਈਆ ਕਰੇਗਾ, ਜੋ ਕਿ ਸਿਹਤਮੰਦ ਵਾਤਾਵਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਪ੍ਰੋ: ਡਾ. ਐੱਸ. ਪੀ. ਓਬਰਾਏ ਵਲੋਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਤਰੱਕੀ ਲਈ ਮਦਦ ਕਰਨ ਦਾ ਵਿਸ਼ਵਾਸ ਦਵਾਇਆ ਗਿਆ | ਇਸ ਮੌਕੇ 'ਤੇ ਪ੍ਰੋ: ਭੁਪਿੰਦਰ ਸਿੰਘ ਬੱਲ, ਕਰਮਬੀਰ ਸਿੰਘ, ਡਾ. ਆਰ. ਐੱਸ. ਅਟਵਾਲ ਡਾਇਰੈਕਟਰ ਸਿਹਤ ਸੇਵਾਵਾਂ, ਸੁਖਜਿੰਦਰ ਸਿੰਘ ਪ੍ਰਧਾਨ, ਸੁਖਦੀਪ ਸਿੰਘ, ਸ਼ਿਸ਼ਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 3 ਰੋਜ਼ਾ ਪਹਿਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਸ਼ਾਨਦਾਰ ਆਗਾਜ ਯੂਨੀਵਰਸਿਟੀ 'ਚ ਸਥ... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਵਿਖੇ ਨਸ਼ਿਆਂ ਵਿਰੁੱਧ ਜਾਗਿ੍ਤੀ ਕੈਂਪ ਲਗਾਇਆ
Ad Position 24
No active advertisement