07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੋ ਰੋਜ਼ਾ ਢਾਡੀ ਤੇ ਕੀਰਤਨ ਦਰਬਾਰ ਦੀ ਹੋਈ ਆਰੰਭਤਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਨੌਜਵਾਨ ਪੀੜੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ 41ਵੇਂ ਦੋ ਰੋਜ਼ਾ ਢਾਡੀ ਤੇ ਕੀਰਤਨ ਦਰਬਾਰ ਦੀ ਆਰੰਭਤਾ ਅੱਜ ਖ਼ਾਲਸਾਈ ਜਾਹੋ ਜਲਾਲ ਨਾਲ ਹੋ ਗਈ | ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਖੁੱਲ੍ਹੀ ਗਰਾਉਂਡ ਵਿਚ ਕਰਵਾਏ ਜਾ ਰਹੇ ਇਸ ਦੋ ਦਿਨਾਂ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਦੀ ਆਰੰਭਤਾ ਰਾਗੀ ਭਾਈ ਅਨੋਖ ਸਿੰਘ ਦੇ ਜਥੇ ਵਲੋਂ ਆਸਾ ਜੀ ਦੀ ਵਾਰ ਦੇ ਨਾਲ ਹੋਈ, ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਜਨਾਲਾ ਦੇ ਜਥੇ ਵਲੋਂ ਸੁਖਮਨੀ ਸਾਹਿਬ ਦੇ ਜਾਪ ਕਰਨ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਕਥਾਵਾਚਕ ਭਾਈ ਜਜਵਿੰਦਰ ਸਿੰਘ, ਭਾਈ ਸੁਖਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਅਜਨਾਲਾ, ਰਾਗੀ ਭਾਈ ਲਖਬੀਰ ਸਿੰਘ ਅਜਨਾਲਾ, ਢਾਡੀ ਗਿਆਨੀ ਮਨਜੀਤ ਸਿੰਘ ਲੁਧਿਆਣੇ ਵਾਲੇ, ਢਾਡੀ ਬੀਬਾ ਕਿਰਨਜੀਤ ਕੌਰ ਖ਼ਾਲਸਾ, ਢਾਡੀ ਗਿਆਨੀ ਨਿਰਮਲ ਸਿੰਘ ਨੂਰ ਅਤੇ ਢਾਡੀ ਗਿਆਨੀ ਸਰੂਪ ਸਿੰਘ ਕੰਡਿਆਣਾ ਆਦਿ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ, ਗੁਰ ਇਤਿਹਾਸ ਅਤੇ ਢਾਡੀ ਵਾਰਾਂ ਸੁਣਾ ਕੇ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਹਾਜ਼ਰੀ ਭਰਦਿਆਂ ਵਾਹਿਗੁਰੂ ਦੇ ਚਰਨਾਂ ਵਿਚ ਇਲਾਕੇ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਕੀਰਤਨ ਦਰਬਾਰ ਸੋਸਾਇਟੀ ਦੇ ਕਨਵੀਨਰ ਭਾਈ ਭੁਪਿੰਦਰ ਸਿੰਘ ਬੈਂਕ ਵਾਲੇ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਐਤਵਾਰ ਨੂੰ ਸਮਾਗਮ ਦੇ ਦੂਸਰੇ ਦਿਨ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ ਅਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਅਜਨਾਲਾ ਵਿਖੇ ਕਰਵਾਏ ਜਾ ਰਹੇ ਅੰਮਿ੍ਤ ਸੰਚਾਰ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਅੰਮਿ੍ਤ ਅਭਿਲਾਖੀਆਂ ਨੂੰ ਅੰਮਿ੍ਤਪਾਨ ਕਰਵਾਉਣਗੇ | ਇਸ ਮੌਕੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਐਡਵੋਕੇਟ ਮਨਜੀਤ ਸਿੰਘ ਨਿੱਝਰ ਤੇ ਭਾਈ ਜ਼ੋਰਾਵਰ ਸਿੰਘ, ਗੁਰਬਚਨ ਸਿੰਘ ਐੱਫ.ਸੀ.ਆਈ. ਵਾਲੇ, ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਬਲਜਿੰਦਰ ਸਿੰਘ ਮਾਹਲ, ਸਹਾਇਕ ਡਿਪਟੀ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਭਾਈ ਗਰੀਬ ਸਿੰਘ, ਪਾਲ ਸਿੰਘ ਨਿੱਝਰ, ਇੰਦਰਪਾਲ ਸਿੰਘ ਸ਼ਾਹ, ਪ੍ਰਧਾਨ ਅਮਿੱਤ ਔਲ, ਬਾਬਾ ਕਾਬਲ ਸਿੰਘ, ਬਾਬਾ ਗੁਰਨਾਮ ਸਿੰਘ, ਡਾ: ਕੁਲਵੰਤ ਸਿੰਘ ਨਿੱਝਰ, ਗੋਲਡੀ ਰਿਆੜ, ਮੰਗਲ ਸਿੰਘ ਨਿੱਝਰ, ਜਗਜੀਤ ਸਿੰਘ ਨਿੱਝਰ, ਇਕਬਾਲ ਸਿੰਘ ਨਿੱਝਰ, ਕਾਬਲ ਸਿੰਘ ਸ਼ਾਹਪੁਰ, ਬਾਬਾ ਕੁਲਵੰਤ ਸਿੰਘ, ਹਰਪ੍ਰੀਤਪਾਲ ਸਿੰਘ ਪਵਾਰ, ਅਮਰਜੀਤ ਸਿੰਘ ਬਾਜਵਾ, ਰਛਪਾਲ ਸਿੰਘ ਕਾਲੀ, ਦਵਿੰਦਰ ਸਿੰਘ ਸੋਨੂੰ, ਰਮੇਸ਼ ਮਹਾਜਨ, ਕੇਵਲ ਸਿੰਘ ਬਾਠ, ਕੁਲਦੀਪ ਸਿੰਘ ਨਿੱਝਰ, ਪਰਮਜੀਤ ਸਿੰਘ ਅਰੋੜਾ, ਸਾਹਿਬ ਸਿੰਘ ਨਿੱਝਰ, ਸ਼ਿਵਅਵਤਾਰ ਸਿੰਘ ਸੋਨੂੰ, ਕੌਂਸਲਰ ਗੁਰਦੇਵ ਸਿੰਘ ਗੁਲਾਬ, ਜੇ.ਈ. ਪ੍ਰਸ਼ੋਤਮ ਸਿੰਘ, ਹਰਭਜਨ ਸਿੰਘ, ਅਮਰਬੀਰ ਸਿੰਘ ਢਿੱਲੋਂ, ਸਮੇਤ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਮੱਤੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਨਵਾਂ ਨਿਸ਼ਾਨ ਸਾਹਿਬ ਚੜ੍ਹਾਇਆ <br/> ਅਗਲੀ ਖ਼ਬਰ ਪ੍ਰਸਿੱਧ ਰਾਸ਼ਟਰੀ ਕਵੀ ਸ਼ਾਹ ਮੁਹੰਮਦ ਦੀ ਯਾਦ 'ਚ ਵਡਾਲਾ ਸਥਿਤ ਕਵੀ ਸ਼ਾਹ ਮੁਹੰਮਦ ਸਟੇਡੀਅਮ 'ਚ ਵਿਸ਼ਾਲ ਕਬੱਡੀ ਕੱਪ ਕਰ...
Ad Position 24