08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਜੀਠਾ ਹਲਕੇ ਵਿਚੋਂ ਵੱਡਾ ਕਾਫ਼ਲਾ ਬਰਨਾਲਾ ਰੈਲੀ ਵਿਚ ਜਾਵੇਗਾ-ਸੱਚਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਕੱਥੂਨੰਗਲ, 21 ਫਰਵਰੀ (ਦਲਵਿੰਦਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ 28 ਫਰਵਰੀ ਨੂੰ ਬਰਨਾਲਾ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਰੈਲੀ ਸੰਬੰਧੀ ਮਜੀਠਾ ਹਲਕੇ ਦੇ ਲੋਕਾਂ ਨੂੰ ਲਾਮਬੰਦ ਕਰਦਿਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਹੋ ਰਹੀ ਰੈਲੀ ਕੇਂਦਰ ਦੀ ਮੋਦੀ ਸਰਕਾਰ ਦੀਆਂ ਚੂਲ਼ਾਂ ਹਿਲਾ ਦੇਵੇਗੀ | ਕਿਉਂਕਿ ਮਨਰੇਗਾ ਵਿਚ ਕੀਤੀਆਂ ਜਾ ਰਹੀਆਂ ਬੇਲੋੜੀਆਂ ਤਬਦੀਲੀਆਂ ਕਾਰਨ ਦੇਸ਼ ਦੇ ਗਰੀਬ ਵਰਗ ਦੇ ਪੇਟ 'ਤੇ ਗਹਿਰੀ ਸੱਟ ਵੱਜੇਗੀ ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ, ਸੱਚਰ ਨੇ ਕਿਹਾ ਕਿ ਅਜੇ ਦੇਸ਼ ਦਾ ਗਰੀਬ ਉਸ ਸਦਮੇ ਵਿਚੋਂ ਬਾਂਹ ਨਹੀਂ ਸੀ ਆਇਆ ਕਿ ਮੋਦੀ ਸਰਕਾਰ ਨੇ ਦੇਸ਼ ਦੀ ਕਿਸਾਨੀ ਤੇ ਕਿਸਾਨ ਨੂੰ ਵੀ ਇੱਕ ਡੂੰਘੀ ਸਾਜ਼ਿਸ਼ ਤਹਿਤ ਖ਼ਤਮ ਕਰਨ ਦਾ ਫੈਸਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਅਮਰੀਕਾ ਨਾਲ ਡੀਲ ਕੀਤੀ ਜਾ ਰਹੀ ਹੈ ਜਿਸ ਦੀ ਕੋਈ ਲੋੜ ਵੀ ਨਹੀਂ ਹੈ ਪਰ ਇਸ ਕਾਰਪੋਰੇਟ ਘਰਾਣਿਆਂ ਵਾਲੀ ਸਰਕਾਰ ਨੇ ਦੇ ਗਰੀਬ ਮਜ਼ਦੂਰ, ਕਿਸਾਨ ਤੇ ਛੋਟੇ ਵਪਾਰੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦਾ ਹਰ ਹੀਲਾ ਵਰਤਣਾ ਹੈ | ਪਰ ਦੇਸ਼ ਦਾ ਗਰੀਬ ਮਜ਼ਦੂਰ ਤੇ ਕਿਸਾਨ ਇਸਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗਾ, ਕੌਂਸਲਰ ਨਵਦੀਪ ਸਿੰਘ ਸੋਨਾ ਮਜੀਠਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਹੁਣ ਸਿਰ ਤੇ ਆਣ ਖਲੋਤੀਆਂ ਹਨ ਇਸ ਕਰਕੇ ਲੋਕਾਂ ਨੂੰ ਇਨ੍ਹਾਂ ਲੋਕ ਮਾਰੂ ਦੋਵੇ ਸਰਕਾਰਾਂ ਦੀਆਂ ਨਕਾਮੀਆਂ ਤੋਂ ਜਾਣੂ ਕਰਵਾਉਣ ਲਈ ਨਿੱਤ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ ਕਰ ਦਿੱਤਾ ਗਿਆ ਹੈ ਜੋ ਨਿਰੰਤਰ ਜਾਰੀ ਰਹੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਸੁਖਵਿੰਦਰ ਸਿੰਘ ਮਜੀਠਾ, ਸਾਬਕਾ ਕੌਂਸਲਰ ਪੱਪੀ ਭੱਲਾ, ਗੁਰਪਾਲ ਸਿੰਘ ਸੇਠ, ਸਾਬਕਾ ਸਰਪੰਚ ਮਨੋਹਰ ਗਾਲੋਵਾਲੀ, ਵਿਜੇ ਕੁਮਾਰ, ਗੁੱਲੂ ਪੁਰੀ, ਭੁਪਿੰਦਰ ਸਿੰਘ ਭਿੰਦਾ ਰੋੜੀ,ਬੂਟਾ ਸਿੰਘ ਤੇ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਲਜ ਸਠਿਆਲਾ ਵਿਖੇ ਕੌਮਾਂਤਰੀ ਮਾਤ ਭਾਸ਼ਾ ਦਿਵਸ 'ਤੇ ਲੇਖਕ ਦਰਸ਼ਨ ਸਿੰਘ ਕਿੰਗਰਾ ਦੀਆਂ 11 ਕਿਤਾਬਾਂ ਲੋਕ ਅਰਪਣ ਕਰਨ '... ਅਗਲੀ ਖ਼ਬਰ ਘਰੇਲੂ ਜਾਇਦਾਦ ਦੀ ਵੰਡ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ
Ad Position 24