ਬਾਬਾ ਬਕਾਲਾ ਸਾਹਿਬ, 21 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂਆਂ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਇਕ ਅਹਿਮ ਮੁਲਾਕਾਤ ਕੀਤੀ ਅਤੇ ਜਿੱਥੇ ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ 'ਤੇ ਵਧਾਈ ਦਿੱਤੀ, ਉਥੇ ਸਮੁੱਚੇ ਹਲਕੇ ਵਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇ. ਕੁਲਦੀਪ ਸਿੰਘ ਨਾਹਰਾ ਅਤੇ ਸਰਕਲ ਪ੍ਰਧਾਨ ਅਜਮਿੰਦਰ ਸਿੰਘ ਸਾਹਬਾ ਨੇ ਵੱਖ-ਵੱਖ ਤੌਰ 'ਤੇ ਆਪਣੇ ਸਮੱਰਥਕਾਂ/ਸਾਥੀਆਂ ਸਮੇਤ ਸ: ਮਜੀਠੀਆ ਨਾਲ ਮੁਲਕਾਤ ਕੀਤੀ ਅਤੇ ਦੱਸਿਆ ਕਿ ਸ: ਮਜੀਠੀਆ ਦੇ ਜ਼ੇਲ੍ਹ ਵਿਚੋਂ ਬਾਹਰ ਆਉਣ 'ਤੇ ਹਲਕੇ ਦੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਲੋਕਾਂ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੋਰ ਵੀ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਉਕਤ ਆਗੂਆਂ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਮਜੀਠੀਆ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕਰਨ ਵਾਲੀ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ 'ਤੇ ਕਰਾਰੀ ਚਪੇੜ ਵੱਜੀ ਹੈ ਅਤੇ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ਅਤੇ ਪਾਰਟੀ ਦੇ ਵਰਕਰਾਂ ਦੀਆਂ ਅਰਦਾਸਾਂ ਸਦਕਾ ਬਿਕਰਮ ਸਿੰਘ ਮਜੀਠੀਆ, ਪੰਜਾਬ ਸਰਕਾਰ ਵਲੋਂ ਪਾਏ ਗਏ ਝੂਠੇ ਕੇਸ 'ਚੋਂ ਬਾਹਰ ਹੋਏ ਹਨ | ਇਸ ਮੌਕੇ ਜਸਬੀਰ ਸਿੰਘ ਨਾਹਰਾ, ਹਰਪ੍ਰੀਤ ਸਿੰਘ ਹੈਪੀ ਅਤੇ ਅਜਮਿੰਦਰ ਸਿੰਘ ਸਾਹਬਾ ਨਾਲ ਅਮਨਦੀਪ ਸਿੰਘ ਲਾਲੀ ਪੰਚ, ਨੰਬਰਦਾਰ ਨਿਰਮਲ ਸਿੰਘ ਬਾਬੂ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਸੁਖਦੇਵ ਸਿੰਘ, ਮਨਮੀਤ ਸਿੰਘ, ਦਵਿੰਦਰ ਸਿੰਘ, ਹਰਪਾਲ ਸਿੰਘ ਭੋਰਸ਼ੀ ਰਾਜਪੂਤਾਂ, ਸੁਬੇਗ ਸਿੰਘ ਨੰਬਰਦਾਰ, ਹਰਜੀਤ ਸਿੰਘ ਠੇਕੇਦਾਰ, ਬਲਜੀਤ ਸਿੰਘ ਆਦਿ ਹਾਜ਼ਰ ਸਨ |