04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਕਿਸਾਨਾਂ ਤੇ ਬੀਬੀਆਂ ਨੇ ਚਿੱਪ ਵਾਲੇ ਮੀਟਰ ਲਾਹ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 23-02-2026

ਚੋਗਾਵਾਂ, 22 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਵਿਚ ਚਿੱਪ ਵਾਲੇ ਮੀਟਰ ਲਗਾਉਣ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਲਹਿਰ ਤੇਜ਼ ਹੋ ਰਹੀ ਹੈ | ਜਿਸ ਤਹਿਤ ਅੱਜ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਜ਼ੋਨ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਲੋਪੋਕੇ, ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਜਸਵਿੰਦਰ ਸਿੰਘ ਨਿਰਮਲ ਸਿੰਘ, ਜੋਗਾ ਸਿੰਘ ਚੱਕ ਮਿਸ਼ਰੀ ਖਾਂ ਆਦਿ ਦੀ ਅਗਵਾਈ ਹੇਠ ਕਿਸਾਨਾਂ/ ਮਜ਼ਦੂਰਾਂ ਤੇ ਬੀਬੀਆਂ ਨੇ ਇਕਜੁੱਟ ਹੋ ਕੇ ਪਿੰਡ ਭੀਲੋਵਾਲ ਪੱਕਾ ਵਿਖੇ ਚਿੱਪ ਵਾਲੇ ਮੀਟਰ ਲਾਹ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸਖ਼ਤ ਸ਼ਬਦਾਂ ਵਿਚ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਕਿਸਾਨ/ ਮਜ਼ਦੂਰਾਂ ਤੇ ਮਿਹਨਤ ਕਸ਼ ਲੋਕਾਂ ਲਈ ਮਾਰੂ ਹੈ | ਚਿੱਪ ਵਾਲੇ ਮੀਟਰ ਕਿਸਾਨਾਂ ਤੇ ਘਰੇਲੂ ਵਰਤੋਕਾਰਾਂ ਦੀ ਖੁੱਲੀ ਲੁੱਟ ਹਨ | ਜਿਸ ਨੂੰ ਸਾਡੇ ਜਥੇਬੰਦੀ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਰਕਾਰ ਨੇ ਲੋਕਾਂ ਦੀ ਆਵਾਜ਼ ਨਾ ਸੁਣੀ ਤਾਂ ਉਹ ਜ਼ਿਲ੍ਹਾ ਪੱਧਰ 'ਤੇ ਬਿਜਲੀ ਦਫਤਰਾਂ ਦੇ ਘਿਰਾਓ ਕਰਕੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ | ਇਸ ਮੌਕੇ ਸਤਨਾਮ ਸਿੰਘ, ਪਰਮਜੀਤ ਸਿੰਘ, ਦਾਰਾ ਸਿੰਘ, ਗੁਰਮੁਖ ਸਿੰਘ, ਹਰਜਿੰਦਰ ਸਿੰਘ, ਸਵਿੰਦਰ ਸਿੰਘ, ਰਾਜਵਿੰਦਰ ਸਿੰਘ ਆਦਿ ਸਮੇਤ ਸਮੂਹ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾ. ਚੇਅਰਮੈਨ ਸੁਖਪ੍ਰੀਤ ਸਿੰਘ ਹਨੀ ਨੂੰ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿਧਾਇਕ ਧਾਲੀਵਾਲ ਦੇ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ <br/>
Ad Position 24