ਬਾਬਾ ਬਕਾਲਾ ਸਾਹਿਬ, 22 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਵਿਭਾਗ ਵਲੋਂ ਸੂਬਾ ਵਾਸੀਆਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ ਅਤੇ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਸਰਪੰਚ ਜਤਿੰਦਰ ਸਿੰਘ ਜੋਤੀ ਦੌਲੋ ਨੰਗਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਟੌਂਗ ਨੇ ਕਿਹਾ ਕਿ ਇਸ ਸਮੇਂ ਸੂਬੇ ਭਰ ਵਿਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਵੱਡੀ ਗਿਣਤੀ ਵਿਚ ਮਰੀਜ਼ ਇੱਥੇ ਇਲਾਜ ਕਰਵਾਉਣ ਲਈ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਸੂਬੇ ਵਿਚ ਛੇਤੀ ਹੀ 243 ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਦਕਿ 308 ਉਪ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕਾਂ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ | ਇਸ ਮੌਕੇ ਸਰਪੰਚ ਜਤਿੰਦਰ ਸਿੰਘ ਜੋਤੀ, ਸਰਪੰਚ ਗੁਰਮੁੱਖ ਸਿੰਘ ਬਾਬਾ ਸਾਵਣ ਸਿੰਘ ਨਗਰ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸੰਦੀਪ ਸਿੰਘ ਬੁੱਢਾ ਥੇਹ, ਚੇਅਰਮੈਨ ਗੁਰਦੇਵ ਸਿੰਘ ਖਾਲਸਾ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਸਰਪੰਚ ਵੱਸਣ ਸਿੰਘ ਲੱਖੂਵਾਲ, ਯੋਗਰਾਜ ਸਿੰਘ ਟੌਂਗ, ਹਰਜੀਤ ਸਿੰਘ ਦੌਲੋ ਨੰਗਲ ਅਤੇ ਹੋਰ ਹਾਜ਼ਰ ਸਨ |
ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰ ਰਹੀ ਹੈ ਪ੍ਰਦਾਨ-ਵਿਧਾਇਕ ਟੌਂਗ <br/>
ਅਜੀਤ ਡੈਸਕ
23-02-2026